ਚੰਡੀਗੜ,31 ਜੁਲਾਈ (ਜੀ98 ਨਿਊਜ਼) : ਦਿੱਲੀ ਵਿਧਾਨ ਸਭਾ ਵਿੱਚ ਸ੍ਰੀ ਅਰਵਿੰਦ ਕੇਜਰੀਵਾਲ ਦੀ ਸਰਕਾਰ ਨੇ ਇੱਕ ਮਤਾ ਪਾਸ ਕਰਕੇ ਸਾਬਕਾ ਸੀਬੀਆਈ ਅਧਿਕਾਰੀ ਅਤੇ ਬੀਐਸਐਫ ਦੇ ਡਾਇਰੈਕਟਰ ਜਨਰਲ ਦੇ ਅਹੁਦੇ ਤੋਂ ਅੱਜ ਸੇਵਾਮੁਕਤ ਹੋ ਰਹੇ ਰਾਕੇਸ਼ ਅਸਥਾਨਾ ਦੀ ਦਿੱਲੀ ਦੇ ਪੁਲਿਸ ਕਮਿਸ਼ਨਰ ਵਜੋਂ ਨਿਯੁਕਤੀ ਨੂੰ ਰੱਦ ਕਰਨ ਦੀ ਮੰਗ ਗ੍ਰਹਿ ਮੰਤਰਾਲੇ ਤੋਂ ਕੀਤੀ ਹੈ। ਆਮ ਆਦਮੀ ਪਾਰਟੀ ਤੋਂ ਇਲਾਵਾ ਕਾਂਗਰਸ ਨੇ ਵੀ ਰਾਕੇਸ਼ ਅਸਥਾਨਾ ਦੀ ਨਿਯੁਕਤੀ ਨੂੰ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਕਿਹਾ ਹੈ । ਦੱਸਣਯੋਗ ਹੈ ਕਿ ਸੁਪਰੀਮ ਕੋਰਟ ਨੇ 2019 ਵਿੱਚ ਇੱਕ ਫ਼ੈਸਲਾ ਸੁਣਾਇਆ ਸੀ ਕਿ 6 ਮਹੀਨੇ ਤੋਂ ਘੱਟ ਕਾਰਜਕਾਲ ਵਾਲੇ ਕਿਸੇ ਅਧਿਕਾਰੀ ਨੂੰ ਉੱਚ ਅਹੁਦੇ ਲਈ ਨਾਮਜ਼ਦ ਨਹੀਂ ਕੀਤਾ ਜਾਣਾ ਚਾਹੀਦਾ।