ਚੰਡੀਗੜ, 02 ਅਗਸਤ (ਜੀ98 ਨਿਊਜ਼) :: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 26 ਲੱਖ 21 ਹਜ਼ਾਰ 201 ਲਾਭਪਾਤਰੀਆਂ ਲਈ ਪ੍ਰਤੀ ਮਹੀਨਾ ਵਧੀ ਹੋਈ ਪੈਨਸ਼ਨ ਰਾਸ਼ੀ 750 ਤੋਂ 1500 ਰੁਪਏ ਅਗਸਤ ਮਹੀਨੇ ਵਿੱਚ ਮਿਲਣੀ ਸ਼ੁਰੂ ਹੋ ਜਾਵੇਗੀ। ਸੂਬਾ ਸਰਕਾਰ ਨੇ ਬੱਜਟ ਸੈਸ਼ਨ ਦੌਰਾਨ ਲਾਭਪਾਤਰੀਆਂ ਨਾਲ ਉਕਤ ਵਾਅਦਾ ਕੀਤਾ ਸੀ । ਪੰਜਾਬ ਦੇ ਸਾਰੇ ਜ਼ਿਲਿਆਂ ਦੇ 17,64,909 ਬਜ਼ੁਰਗਾਂ, 4,90, 539 ਵਿਧਵਾਵਾਂ ਅਤੇ ਬੇਸਹਾਰਾ ਔਰਤਾਂ, 2,09,110 ਅਪੰਗ ਵਿਅਕਤੀਆਂ ਅਤੇ 1,56,643 ਆਸ਼ਰਿਤ ਬੱਚਿਆਂ ਨੂੰ ਵਧੀ ਹੋਈ ਪੈਨਸ਼ਨ ਦਾ ਲਾਭ ਮਿਲੇਗਾ ।