ਚੰਡੀਗੜ,02 ਅਗਸਤ (ਜੀ98 ਨਿਊਜ਼) : ਸੰਯੁਕਤ ਕਿਸਾਨ ਮੋਰਚਾ ਨੇ ਕਿਸਾਨਾਂ ਨੂੰ ਆਜ਼ਾਦੀ ਦਿਵਸ ਸੰਬੰਧੀ ਕਿਸੇ ਵੀ ਪਾਰਟੀ ਵੱਲੋਂ ਕਰਵਾਏ ਜਾਣ ਵਾਲੇ ਸਮਾਗਮਾਂ ਮੌਕੇ ਕੌਮੀ ਝੰਡੇ ਦਾ ਸਤਿਕਾਰ ਬਹਾਲ ਰੱਖਣ ਦੀ ਅਪੀਲ ਕੀਤੀ ਹੈ। ਕਿਸਾਨ ਆਗੂ ਡਾ. ਦਰਸ਼ਨਪਾਲ ਨੇ ਕਿਹਾ ਕਿ ਭਾਜਪਾ ਦੀ ਹਰਿਆਣਾ ਇਕਾਈ ਵੱਲੋਂ ਕੀਤੀ ਜਾਣ ਵਾਲੀ ਤਿਰੰਗਾ ਯਾਤਰਾ ਦਾ ਵਿਰੋਧ ਨਹੀਂ ਕਰਨਗੇ। ਕਿਸਾਨ ਆਗੂਆਂ ਨੇ ਕਿਹਾ ਕਿ ਭਾਜਪਾ ਜਾਣਬੁੱਝ ਕੇ ਕਿਸਾਨਾ ਨੂੰ ਭੜਕਾਉਣ ਲਈ ਅਜਿਹੇ ਪ੍ਰੋਗਰਾਮ ਉਲੀਕ ਰਹੀ ਹੈ ਪਰ ਕਿਸਾਨਾਂ ਨੂੰ ਸੁਚੇਤ ਰਹਿਣਾ ਚਾਹੀਦਾ ਹੈ। ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਉਂਝ ਸਿਆਸੀ ਪਾਰਟੀਆਂ ਦੇ ਆਗੂਆਂ ਦਾ ਵਿਰੋਧ ਜਾਰੀ ਰਹੇਗਾ।