ਬਰਨਾਲਾ, 4 ਅਗਸਤ (ਨਿਰਮਲ ਸਿੰਘ ਪੰਡੋਰੀ) : ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੀਤੇ ਚੋਣ ਵਾਅਦਿਆਂ ਸਬੰਧੀ ਲੋਕਾਂ ਨੂੰ ਸਹੀ ਜਾਣਕਾਰੀ ਦੇਣ ਲਈ ਬਰਨਾਲਾ ਜ਼ਿਲ੍ਹੇ ਦੇ ਪੂਰੇ ਯੋਜਨਬੱਧ ਤਰੀਕੇ ਨਾਲ ਪਾਰਟੀ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ, ਜੋ ਜ਼ਿਲੇ ਹਰ ਘਰ ਤੱਕ ਪਹੁੰਚ ਕਰਕੇ ਸਰਦਾਰ ਬਾਦਲ ਵੱਲੋਂ ਸੂਬੇ ਵਿੱਚ ਸ਼ੋ੍ਮਣੀ ਅਕਾਲੀ ਦਲ-ਬਸਪਾ ਦੀ ਸਰਕਾਰ ਬਣਨ ’ਤੇ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਸਬੰਧੀ ਪ੍ਰਚਾਰ ਕਰਨਗੇ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ ਨੇ ਜ਼ਿਲ੍ਹਾ ਭਰ ਦੇ ਆਗੂਆਂ/ਵਰਕਰਾਂ ਦੀ ਮੀਟਿੰਗ ਦੌਰਾਨ ਕੀਤਾ। ਸਰਦਾਰ ਕੀਤੂ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਸ਼ੋ੍ਮਣੀ ਅਕਾਲੀ ਦਲ ਨੇ ‘ਜੋ ਕਿਹਾ, ਉਹ ਕਰਕੇ ਦਿਖਾਇਆ ਅਤੇ ਜੋ ਹੁਣ ਕਿਹਾ ਜਾ ਰਿਹਾ ਹੈ ਉਹ ਅਸੀਂ ਕਰਾਂਗੇ’। ਉਨਾਂ ਕਿਹਾ ਕਿ ਸਰਦਾਰ ਬਾਦਲ ਵੱਲੋਂ ਸੂਬੇ ਦੇ ਲੋਕਾਂ ਨਾਲ ਕੀਤੇ 13 ਮੁੱਢਲੇ ਵਾਅਦਿਆਂ ਸਬੰਧੀ ਆਮ ਆਦਮੀ ਪਾਰਟੀ ਅਤੇ ਕਾਂਗਰਸ ਵੱਲੋਂ ਕੂੜ ਪ੍ਰਚਾਰ ਕੀਤਾ ਜਾ ਰਿਹਾ ਹੈ ਜਿਸਦਾ ਜਵਾਬ ਪਾਰਟੀ ਵਰਕਰਾਂ ਵੱਲੋਂ ਦਿੱਤਾ ਜਾਵੇਗਾ। ਉਨਾ ਕਿਹਾ ਕਿ ਸੂਬੇ ਦੇ ਲੋਕ ਜਾਣ ਚੁੱਕੇ ਹਨ ਕਿ ਦਿੱਲੀ ਵਿੱਚ ਆਪ ਦੀ ਸਰਕਾਰ ਫੇਲ ਹੋ ਚੁੱਕੀ ਹੈ ਅਤੇ ਪੰਜਾਬ ਵਿੱਚ ਕਾਂਗਰਸ ਲੋਕਾਂ ਦੀ ਫਿਕਰ ਛੱਡ ਕੇ ਕੁਰਸੀ ਦੀ ਲੜਾਈ ਲੜ ਰਹੀ ਹੈ ਇਸ ਲਈ ਲੋਕ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਬਸਪਾ ਨੂੰ ਜਿਤਾਉਣ ਦਾ ਮਨ ਬਣਾ ਚੁੱਕੇ ਹਨ। ਇਸ ਮੌਕੇ ਯਾਦਵਿੰਦਰ ਸਿੰਘ ਬਿੱਟੂ ਜ਼ਿਲ੍ਹਾ ਪ੍ਰਧਾਨ ਸ਼ਹਿਰੀ, ਰੁਪਿੰਦਰ ਸਿੰਘ ਸੰਧੂ, ਸੰਜੀਵ ਸੋਰੀ, ਪਰਮਜੀਤ ਸਿੰਘ ਢਿੱਲੋਂ, ਧਰਮ ਸਿੰਘ ਫੌਜੀ, ਸੋਨੀ ਜਾਗਲ, ਜਤਿੰਦਰ ਜਿੰਮੀ, ਮੱਖਣ ਸਿੰਘ ਮਹਿਰਮੀਆਂ, ਤਰਨਜੀਤ ਸਿੰਘ ਦੁੱਗਲ, ਮਨਪ੍ਰੀਤ ਮਨੀ ਗਿੱਲ, ਰਿੰਪੀ ਵਰਮਾ, ਬੇਅੰਤ ਕੌਰ ਖਹਿਰਾ ਜ਼ਿਲਾ ਪ੍ਰਧਾਨ ਦਿਹਾਤੀ, ਜਸਵੀਰ ਕੌਰ ਭੋਤਨਾ ਜ਼ਿਲਾ ਪ੍ਰਧਾਨ ਸ਼ਹਿਰੀ, ਇਸਤਰੀ ਵਿੰਗ ਦੀ ਸੀਨੀਅਰ ਆਗੂ ਪਰਮਿੰਦਰ ਕੌਰ ਰੰਧਾਵਾ, ਜਸਵਿੰਦਰ ਕੌਰ ਠੁੱਲੇਵਾਲ ਅਤੇ ਦੀਪਾ ਰਾਣੀ ਸਾਬਕਾ ਐਮ ਸੀ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਆਗੂ ਅਤੇ ਵਰਕਰ ਹਾਜ਼ਰ ਸਨ।