ਬਰਨਾਲਾ, 04 ਅਗਸਤ (ਨਿਰਮਲ ਸਿੰਘ ਪੰਡੋਰੀ) : ਸੀਡੀਪੀਓਜ਼ ਡੈਮੋਕਰੇਟਿਕ ਐਸੋਸੀਏਸ਼ਨ ਆਫ਼ ਪੰਜਾਬ ਵੱਲੋਂ ਆਪਣੀਆਂ ਮੰਗਾਂ ਦੇ ਸਬੰਧੀ ਵਿੱਚ ਸਮੁੱਚੇ ਪੰਜਾਬ ਵਿੱਚ ਮੌਜੂਦਾਂ ਅਤੇ ਸਾਬਕਾ ਵਿਧਾਇਕਾਂ ਨੂੰ ਮੰਗ ਪੱਤਰ ਦਿੱਤੇ ਗਏ। ਐਸੋਸੀਏਸ਼ਨ ਦੇ ਫੈਸਲੇ ਅਨੁਸਾਰ ਬਰਨਾਲਾ ਜ਼ਿਲ੍ਹੇ ਵਿੱਚ ਰਤਿੰਦਰਪਾਲ ਕੌਰ ਸੀਡੀਪੀਓ ਬਰਨਾਲਾ/ਸ਼ਹਿਣਾ/ਮਹਿਲ ਕਲਾਂ ਦੀ ਅਗਵਾਈ ਹੇਠ ਵਿਭਾਗ ਦੇ ਹੋਰ ਮੁਲਾਜ਼ਮਾਂ ਨੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ, ਵਿਧਾਇਕ ਪਿਰਮਲ ਸਿੰਘ ਧੌਲਾ, ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਮੰਗ ਪੱਤਰ ਦਿੱਤੇ ਗਏ ਤਾਂ ਜੋ ਸੀਡੀਪੀਓਜ਼ ਦੀਆਂ ਹੱਕੀ ਮੰਗਾਂ ਸਬੰਧੀ ਸਰਕਾਰ ਪੱਧਰ ’ਤੇ ਆਵਾਜ ਬੁਲੰਦ ਕੀਤੀ ਜਾ ਸਕੇ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸੀਡੀਪੀਓਜ਼ ਰਤਿੰਦਰਪਾਲ ਕੌਰ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਲਾਗੂ ਕੀਤੇ ਪੇ- ਕਮਿਸ਼ਨ ਦੀਆਂ ਸਿਫਾਰਸਾਂ ਮੁਤਾਬਕ ਸੀਡੀਪੀਓਜ਼ ਦਾ ਪੇ- ਸਕੇਲ 4400, ਜੋ ਕਿ 13ਵੇਂ ਪੇ ਲੇਵਲ ਦੇ ਬਰਾਬਰ ਹੈ, ਐਸੋਸੀਏਸ਼ਨ ਨੂੰ ਮਨਜੂਰ ਨਹੀਂ ਹੈ ਕਿਉਂਕਿ ਪੰਜਾਬ ਦੇ ਸੀਡੀਪੀਓਜ਼ ਕੋਲ ਬਹੁਤ ਜ਼ਿਆਦਾ ਕੰਮ ਹੈ। ਉਨਾਂ ਕਿਹਾ ਕਿ ਬਾਕੀ ਸੂਬਿਆਂ ਵਿੱਚ ਸੀਡੀਪੀਓਜ਼ ਦਾ ਪੇ ਗਰੇਡ ਪੰਜਾਬ ਨਾਲੋਂ ਜ਼ਿਆਦਾ ਹੈ, ਪਰ ਪੰਜਾਬ ਵਿੱਚ ਦਿਨੋਂ-ਦਿਨ ਕੰਮ ਦਾ ਭਾਰ ਵਧਦਾ ਜਾ ਰਿਹਾ ਹੈ ਅਤੇ ਪੇ-ਗਰੇਡ ਘੱਟ ਕੀਤੇ ਜਾ ਰਹੇ ਹਨ। ਇਸ ਮੌਕੇ ਗੁਰਜੀਤ ਕੌਰ ਸੁਪਰਵਾਈਜ਼ਰ, ਲਾਭ ਕੌਰ ਸੁਪਰਵਾਈਜ਼ਰ, ਬਲਬੀਰ ਕੌਰ ਸੁਪਰਵਾਈਜ਼ਰ, ਅਮਨਦੀਪ ਕੌਰ, ਰਾਣੀ ਕੌਰ, ਕੁਸ਼ਮਿੰਦਰ ਕੌਰ, ਮੱਖਣ ਸਿੰਘ ਅਤੇ ਕੁਲਵਿੰਦਰ ਸਿੰਘ ਵੀ ਹਾਜ਼ਰ ਸਨ।