ਚੰਡੀਗੜ, 08 ਅਗਸਤ (ਜੀ98 ਨਿਊਜ਼) : ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੇ ਕਤਲ ਤੋਂ ਬਾਅਦ ਦਵਿੰਦਰ ਸਿੰਘ ਬੰਬੀਹਾ ਗਰੁੱਪ ਵੱਲੋਂ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਲਈ ਜ਼ਿੰਮੇਵਾਰੀ ਦੇ ਜਵਾਬ ’ਚ ਹੁਣ ਲਾਰੈਂਸ ਬਿਸ਼ਨੋਈ ਗਰੁੱਪ ਨੇ ਬੰਬੀਹਾ ਗਰੁੱਪ ਨੂੰ ਵਿੱਕੀ ਮਿੱਡੂਖੇੜਾ ਦੇ ਕਤਲ ਦਾ ਬਦਲਾ ਲੈਣ ਦੀ ਪੋਸਟ ਸੋਸ਼ਲ ਮੀਡੀਆ ’ਤੇ ਵਾਇਲਰ ਕੀਤੀ ਹੈ। ਜ਼ਿਕਰਯੋਗ ਹੈ ਕਿ ਕੱਲ ਮੁਹਾਲੀ ਵਿਖੇ ਵਿੱਕੀ ਮਿੱਡੂਖੇੜਾ ਨੂੰ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਮਾਰ ਦਿੱਤਾ ਸੀ, ਜਿਸ ਦੀ ਜ਼ਿੰਮੇਵਾਰੀ ਕਤਲ ਦੇ ਕੁਝ ਘੰਟਿਆਂ ਬਾਅਦ ਹੀ ਬੰਬੀਹਾ ਗਰੁੱਪ ਨੇ ਲਈ ਸੀ।