ਚੰਡੀਗੜ, 09 ਅਗਸਤ (ਜੀ98 ਨਿਊਜ਼) : ਪੰਜਾਬ ਭਾਜਪਾ ਨੇ ਭਾਰਤ ਮਾਲਾ ਪ੍ਰੋਜੈਕਟ ਦਾ ਵਿਰੋਧ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਭਾਜਪਾ ਆਗੂ ਦਿਆਲ ਸਿੰਘ ਸੋਢੀ, ਗੁਰਤੇਜ ਸਿੰਘ ਢਿੱਲੋ, ਤੇਜਿੰਦਰ ਸਿੰਘ ਸਰਾਂ ਅਤੇ ਸੁਖਪਾਲ ਸਿੰਘ ਢਿੱਲੋਂ ਅਧਾਰਿਤ ਚਾਰ ਮੈਂਬਰੀ ਕਮੇਟੀ ਬਣਾਈ ਹੈ ਜੋ ਭਾਰਤ ਮਾਲਾ (ਦਿੱਲੀ ,ਜੰਮੂ,ਕਟੜਾ) ਹਾਈਵੇ ਪ੍ਰੋਜੈਕਟ ਦਾ ਵਿਰੋਧ ਕਰ ਰਹੇ ਕਿਸਾਨਾਂ ਨਾਲ ਗੱਲ ਕਰਕੇ ਮਾਮਲੇ ਨੂੰ ਹੱਲ ਕਰਨ ਦਾ ਯਤਨ ਕਰੇਗੀ। ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ 13 ਜ਼ਿਲਿਆਂ ਵਿੱਚੋਂ ਲੰਘ ਰਹੇ ਇਸ ਪ੍ਰੋਜੈਕਟ ਦਾ ਵਿਰੋਧ ਹੋ ਰਿਹਾ ਹੈ ਕਿਉਂਕਿ ਕਿਸਾਨ ਐਕੁਵਾਇਰ ਕੀਤੀਆਂ ਜ਼ਮੀਨਾਂ ਬਦਲੇ ਮਿਲਣ ਵਾਲੇ ਮੁਆਵਜ਼ੇ ਤੋਂ ਖੁਸ਼ ਨਹੀਂ ਹਨ।