ਬਰਨਾਲਾ,12 ਅਗਸਤ (ਨਿਰਮਲ ਸਿੰਘ ਪੰਡੋਰੀ) : ਬਰਨਾਲਾ ਦੇ ਐਸਐਸਪੀ ਸ੍ਰੀ ਸੰਦੀਪ ਗੋਇਲ ਅਤੇ ਸੀਆਈਏ ਇੰਚਾਰਜ਼ ਇੰਸਪੈਕਟਰ ਬਲਜੀਤ ਸਿੰਘ ਨੂੰ ਦੇਸ਼ ਦੇ ਗ੍ਰਹਿ ਮੰਤਰੀ ਮੈਡਲ ਫ਼ਾਰ ਐਕਸੀਲੈਂਸ ਇਨਵੈਸਟੀਗੇਸ਼ਨ ਲਈ ਚੁਣਿਆ ਗਿਆ ਹੈ। ਇਸ ਮੈਡਲ ਨਾਲ ਸਨਮਾਨਿਤ ਹੋਣ ਵਾਲੇ ਦੇਸ਼ ਭਰ ਦੇ 152 ਪੁਲਿਸ ਅਧਿਕਾਰੀਆਂ ਦੀ ਸੂਚੀ ’ਚ ਬਰਨਾਲਾ ਦੇ ਉਕਤ ਦੋ ਪੁਲਿਸ ਅਧਿਕਾਰੀਆਂ ਦਾ ਨਾਮ ਸ਼ਾਮਲ ਹੋਣ ’ਤੇ ਉਕਤ ਅਫ਼ਸਰਾਂ ਨੂੰ ਨਿੱਜੀ ਅਤੇ ਸੋਸਲ ਮੀਡੀਆਂ ’ਤੇ ਵਧਾਈਆਂ ਦੇਣ ਦਾ ਤਾਂਤਾਂ ਲੱਗਿਆ ਹੋਇਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀ ਬਰਨਾਲਾ ਵਿਖੇ ਸ਼ਹੀਦ ਪੁਲਿਸ ਮੁਲਾਜ਼ਮਾਂ ਦੀ ਯਾਦਗਰ ਦਾ ਉਦਘਾਟਨ ਕਰਨ ਪੁੱਜੇ ਡੀਜੀਪੀ ਪੰਜਾਬ ਸ੍ਰੀ ਦਿਨਕਰ ਗੁਪਤਾ ਨੇ ਸ੍ਰੀ ਸੰਦੀਪ ਗੋਇਲ ਤੇ ਬਲਜੀਤ ਸਿੰਘ ਵੱਲੋਂ ਪੰਜਾਬ ਸਰਕਾਰ ਦੀ ਨਸ਼ਿਆਂ ਦੇ ਖ਼ਿਲਾਫ਼ ਮੁਹਿੰਮ ਵਿੱਚ ਨਿਭਾਈ ਭੂਮਿਕਾ ਦਾ ਵਿਸ਼ੇਸ਼ ਜ਼ਿਕਰ ਕਰਦਿਆਂ ਉਕਤ ਅਫ਼ਸਰਾਂ ਦੀ ਕਾਰਜਪ੍ਰਣਾਲੀ ਦੀ ਸਿਫ਼ਤ ਵੀ ਕੀਤੀ ਸੀ। ਦੱਸਣਯੋਗ ਹੈ ਕਿ ਬਰਨਾਲਾ ਜ਼ਿਲੇ ’ਚ ਸ੍ਰੀ ਸੰਦੀਪ ਗੋਇਲ ਦੀ ਅਗਵਾਈ ਹੇਠ ਨਸ਼ੇ ਦੀਆਂ ਵੱਡੀਆਂ ਖੇਪਾਂ ਅਤੇ ਵੱਡੇ ਸਮਗਲਰਾਂ ਨੂੰ ਕਾਬੂ ਕੀਤਾ ਗਿਆ ਹੈ ਜਿਸ ਦੀ ਚਰਚਾ ਵੱਡੇ ਪੱਧਰ ’ਤੇ ਹੋਈ। ਦੱਸਣਯੋਗ ਹੈ ਕਿ ਇੰਸਪੈਕਟਰ ਬਲਜੀਤ ਸਿੰਘ ਇਸ ਤੋਂ ਪਹਿਲਾਂ ਵੀ ਆਪਣੀ ਕਾਰਜਪ੍ਰਣਾਲੀ ਸਦਕਾ ਰਾਸ਼ਟਪਤੀ ਮੈਡਲ, ਸੀਐਮ ਪੰਜਾਬ ਮੈਡਲ, 6 ਵਾਰ ਡੀਜੀਪੀ ਪੰਜਾਬ ਡਿਸਕ ਨਾਲ ਸਨਮਾਨਿਤ ਹੋ ਚੁੱਕੇ ਹਨ।