ਬਰਨਾਲਾ,16 ਅਗਸਤ (ਜੀ98 ਨਿਊਜ਼) : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਜੀ ਦੇ ਜੀਵਨ ਸੰਬੰਧੀ ਗੁਰਦੁਅਰਾ ਕਲਗੀਧਰ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ ਗਏ। ਇਨਾਂ ਮੁਕਾਬਲਿਆਂ ’ਚ ਜੇਤੂ ਰਹਿਣ ਵਾਲੇ ਬੱਚੇ ਮਨਪ੍ਰੀਤ ਕੌਰ, ਪ੍ਰਨੀਤ ਕੌਰ, ਸੋਨੀ ਕੌਰ, ਜੋਤੀ ਕੌਰ, ਸੰਦੀਪ ਕੌਰ, ਮੰਨਤਪ੍ਰਤੀ ਕੌਰ, ਲਵਲੀਨ, ਹਰਮਨਪ੍ਰੀਤ ਕੌਰ ਤੇ ਬਲਵੀਰ ਕੌਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਤੇ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ ਅਤੇ ਸਾਬਕਾ ਐਮਸੀ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਨੇ ਨਗਦ ਇਨਾਮ ਦੇ ਕੇ ਹੌਂਸਲਾ ਅਫਜਾਈ ਕੀਤੀ। ਇਸ ਮੌਕੇ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਗਿਆਨੇਸ਼ਵਰ ਸਿੰਘ ਵਾਲੀਆ, ਮੈਂਬਰ ਬਿਰਲਾ ਸਿੰਘ ਬਿੰਦਰਾ , ਜਗਤਾਰ ਸਿੰਘ, ਗਿਆਨੀ ਕਰਮ ਸਿੰਘ ਭੰਡਾਰੀ, ਗੁਰਿੰਦਰ ਸਿੰਘ ਵਾਲੀਆ, ਹਰਜੋਤ ਸਿੰਘ ਵਿੱਕੀ, ਸ੍ਰੀ ਸੁਖਮਨੀ ਸਾਹਿਬ ਸੁਸਾਇਟੀ ਦੀਆਂ ਬੀਬੀਆਂ ਦਵਿੰਦਰ ਕੌਰ, ਨਰਿੰਦਰ ਕੌਰ, ਮਨਜੀਤ ਕੌਰ, ਸਿਮਰਨਜੀਤ ਕੌਰ, ਸੁਰਿੰਦਰ ਕੌਰ, ਮਨਿੰਦਰਜੀਤ ਕੌਰ, ਰੁਪਿੰਦਰ ਕੌਰ ਤੇ ਨੀਨਾ ਕੌਰ ਵੀ ਹਾਜ਼ਰ ਸਨ।