ਚੰਡੀਗੜ, 18 ਅਗਸਤ (ਜੀ98 ਨਿਊਜ਼) : ਕਿਸਾਨ ਯੂਥ ਆਰਗੇਨਾਈਜੇਸ਼ਨ ਆਫ਼ ਇੰਡੀਆ(ਕੇਵਾਈਓਆਈ) ਦੇ ਸੂਬਾ ਪ੍ਰਧਾਨ ਨਿਰਮਲ ਦੋਸਤ ਰਾਏਕੋਟ ਨੇ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ, ਮਨਪ੍ਰੀਤ ਸਿੰਘ ਮੋਹਰ ਪਟਿਆਲਾ ਨੂੰ ਉਨਾਂ ਦੀਆਂ ਸਮਾਜਿਕ ਸਰਗਰਮੀਆਂ ਨੂੰ ਦੇਖਦਿਆਂ ਕੇਵਾਈਓਆਈ ਲਈ ਜ਼ਿਲਾ ਪਟਿਆਲਾ ਦਾ ਪ੍ਰਧਾਨ ਨਿਯੁਕਤ ਕੀਤਾ ਹੈ।
ਉਪਰੋਕਤ ਨਿਯੁਕਤੀ ਕਰਨ ਉਪਰੰਤ ਕੇਵਾਈਓਆਈ ਦੇ ਸੂਬਾ ਪ੍ਰਧਾਨ ਨਿਰਮਲ ਦੋਸਤ ਨੇ ਆਸ ਪ੍ਰਗਟ ਕਰਦਿਆਂ ਕਿਹਾ ਕਿ ਮਨਪ੍ਰੀਤ ਸਿੰਘ ਮੋਹਰ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਂਦੇ ਹੋਏ ਲੋਕਾਂ ਨੂੰ ਪ੍ਰੇਰਿਤ ਕਰਕੇ ਕੇਵਾਈਓਆਈ ਨਾਲ ਜੋੜਨਗੇ। ਇਸ ਦੌਰਾਨ ਨਵ-ਨਿਯੁਕਤ ਜ਼ਿਲਾ ਪ੍ਰਧਾਨ ਮਨਪ੍ਰੀਤ ਸਿੰਘ ਮੋਹਰ ਨੇ ਕਿਹਾ ਕਿ ਮੇਰੇ ’ਤੇ ਜੋ ਭਰੋਸਾ ਕਰਕੇ ਜ਼ਿੰਮੇਵਾਰੀ ਸੌਂਪੀ ਹੈ, ਉਸ ਨੂੰ ਪੂਰਾ ਕਰਨ ਲਈ ਕੋਈ ਕਸਰ ਬਾਕੀ ਨਹੀਂ ਰਹਿਣ ਦੇਵਾਂਗਾ।