ਬਰਨਾਲਾ 22 ਅਗਸਤ (ਨਿਰਮਲ ਸਿੰਘ ਪੰਡੋਰੀ) -ਅਕਸਰ ਤੁਸੀਂ ਸੁਣਿਆ ਉਨ੍ਹਾਂ ਕਿ “ਪੁੱਤ ਕਪੁੱਤ ਹੋ ਜਾਂਦੇ ਹਨ ਪਰ ਮਾਪੇ ਕਦੇ ਕੁਮਾਪੇ” ਨਹੀਂ ਹੁੰਦੇ ਪ੍ਰੰਤੂ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਰੁਕਣਾ ਬੇਗੂ ਵਿਚ ਰੱਖੜੀ ਦੇ ਤਿਉਹਾਰ ਤੋਂ ਇਕ ਦਿਨ ਪਹਿਲਾਂ ਵਾਪਰੀ ਇਕ ਦਿਲ ਕੰਬਾਉਣ ਵਾਲੀ ਘਟਨਾ ਨੇ ਉਕਤ ਕਹਾਵਤ ਨੂੰ ਝੂਠਾ ਸਿੱਧ ਕਰ ਦਿੱਤਾ ਹੈ, ਜਿੱਥੇ ਇੱਕ ਪਿਤਾ ਨੇ ਆਪਣੇ ਹੀ ਪੁੱਤਰ ਨੂੰ ਗੋਲੀ ਮਾਰ ਕੇ ਮਾਰ ਦਿੱਤਾ । ਪ੍ਰਾਪਤ ਜਾਣਕਾਰੀ ਅਨੁਸਾਰ ਪਿਤਾ ਬੋਹੜ ਸਿੰਘ ਰੋਜ਼ਾਨਾ ਸ਼ਰਾਬ ਪੀਣ ਦਾ ਆਦੀ ਸੀ। ਉਸਦਾ ਪੁੱਤਰ ਸਾਵਨ ਸਿੰਘ (23) ਰੋਕਦਾ ਸੀ। ਘਟਨਾ ਵਾਲੇ ਦਿਨ ਵੀ ਬੋਹੜ ਸਿੰਘ ਨੇ ਜ਼ਿਆਦਾ ਸ਼ਰਾਬ ਪੀਤੀ ਹੋਈ ਜਿਸ ਕਰਕੇ ਪਿਤਾ- ਪੁੱਤਰ ਵਿੱਚ ਥੋੜ੍ਹਾ ਬਹੁਤਾ ਮਨ-ਮੁਟਾਵ ਹੋਇਆ, ਜਿਸ ਤੋਂ ਬਾਅਦ ਪਿਤਾ ਨੇ ਆਪਣੀ ਲਾਇਸੈਂਸੀ ਬੰਦੂਕ ਨਾਲ ਆਪਣੇ ਹੀ ਪੁੱਤਰ ਨੂੰ ਗੋਲੀ ਮਾਰ ਕੇ ਮੌਕੇ ‘ਤੇ ਹੀ ਮਾਰ ਦਿੱਤਾ। ਪੁਲੀਸ ਨੇ ਮ੍ਰਿਤਕ ਪੁੱਤਰ ਸਾਵਨ ਸਿੰਘ ਦੀ ਮਾਂ ਪਰਮਜੀਤ ਕੌਰ ਦੇ ਬਿਆਨਾਂ ਦੇ ਆਧਾਰ ‘ਤੇ ਪਿਤਾ ਖਿਲਾਫ ਮਾਮਲਾ ਦਰਜ ਲਿਆ ਹੈ।