ਬਰਨਾਲਾ, 23 ਅਗਸਤ (ਨਿਰਮਲ ਸਿੰਘ ਪੰਡੋਰੀ) : ਸਥਾਨਕ ਆਸਥਾ ਕਲੋਨੀ ਵਿੱਚ ਬਣੇ ਆਸਥਾ ਧਾਮ ਮੰਦਰ ’ਚ ਮੂਰਤੀ ਪ੍ਰਾਣਪ੍ਰਤਿਸ਼ਠਾ ਅਤੇ ਸ੍ਰੀਮਦ ਭਾਗਵਤ ਸਪਤਾਹ ਗਿਆਨ ਯੱਗ 24 ਅਗਸਤ ਤੋਂ ਸ਼ੁਰੂ ਹੋ ਰਿਹਾ ਹੈ। ਜਾਣਕਾਰੀ ਦਿੰਦੇ ਹੋਏ ਸ੍ਰੀ ਦੀਪਕ ਬਾਂਸਲ ਸੋਨੀ ਨੇ ਦੱਸਿਆ ਕਿ 24 ਅਗਸਤ ਨੂੰ ਸਵੇਰੇ 10 ਵਜੇ 108 ਸੁਹਾਗਣਾਂ ਵੱਲੋਂ ਮੰਗਲ ਕਲਸ਼ ਯਾਤਰਾ ਨਾਲ ਇਸ ਸਮਾਗਮ ਦੀ ਸ਼ੁਰੂਆਤ ਹੋਵੇਗੀ। ਉਸ ਤੋਂ ਬਾਅਦ 30 ਅਗਸਤ ਤੱਕ ਧਾਰਮਿਕ ਗਿਆਨ ਨਾਲ ਸੰਬੰਧਿਤ ਵੱਖ-ਵੱਖ ਸਮਾਗਮ ਹੋਣਗੇ, ਜਿਨਾਂ ਵਿੱਚ ਸੰਤ ਮਹਾਂਪੁਰਸ਼ ਸੰਗਤਾਂ ਨੂੰ ਕਥਾ/ਕੀਰਤਨ ਰਸ ਦੁਆਰਾ ਨਿਹਾਲ ਕਰਨਗੇ। ਉਨਾਂ ਦੱਸਿਆ ਕਿ 30 ਅਗਸਤ ਨੂੰ ਮੂਰਤੀਆਂ ਦੀ ਸਥਾਪਨਾ ਕੀਤੀ ਜਾਵੇਗੀ ਤੇ ਵਿਸ਼ਾਲ ਭੰਡਾਰਾ ਲਗਾਇਆ ਜਾਵੇਗਾ। 30 ਅਗਸਤ ਨੂੰ ਹੀ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਮਹਾਂਉਤਸਵ ਮਨਾਇਆ ਜਾਵੇਗਾ।