ਹਰ ਵਿਦਿਆਰਥੀ ਇਕ ਪੌਦਾ ਜ਼ਰੂਰ ਗੋਦ ਲਵੇ: ਐਸਐਸਪੀ
ਬਰਨਾਲਾ, 24 ਅਗਸਤ (ਨਿਰਮਲ ਸਿੰਘ ਪੰਡੋਰੀ) : ਪੌਦੇ ਲਾਉਣਾ ਵਾਤਾਵਰਣ ਸੰਭਾਲ ਲਈ ਪਹਿਲਾ ਕਦਮ ਹੈ ਤੇ ਹਰ ਵਿਅਕਤੀ ਆਪਣੀ ਜ਼ਿੰਮੇਵਾਰੀ ਸਮਝਦਾ ਹੋਇਆ ਪੌਦੇ ਲਾਵੇ ਅਤੇ ਉਨਾਂ ਦੀ ਸੰਭਾਲ ਕਰੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੀਆਂ) ਬਰਨਾਲਾ ਵਿਖੇ ਵਣ ਵਿਭਾਗ ਵੱਲੋਂ ਮਨਾਏ ਗਏ ਵਣ ਮਹਾਂਉਤਸਵ ਮੌਕੇ ਕੀਤਾ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲੀਸ ਮੁਖੀ ਸ੍ਰੀ ਭਾਗੀਰਥ ਸਿੰਘ ਮੀਨਾ ਵੱਲੋਂ ਸਕੂਲ ਵਿੱਚ ਪੌਦੇ ਲਾ ਕੇ ਵਣ ਮਹਾਂਉਤਸਵ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਫੂਲਕਾ ਨੇ ਆਖਿਆ ਕਿ ਵਿਦਿਆਰਥੀਆਂ ਦਾ ਵਾਤਾਵਰਣ ਸੰਭਾਲ ਪ੍ਰਤੀ ਜਾਗਰੂਕ ਹੋਣਾ ਬੇਹੱਦ ਜ਼ਰੂਰੀ ਹੈ, ਕਿਉਕਿ ਉਹ ਸਾਡੇ ਸਮਾਜ ਦਾ ਭਵਿੱਖ ਹਨ। ਇਸ ਮੌਕੇ ਐਸਐਸਪੀ ਸ੍ਰੀ ਭਾਗੀਰਥ ਸਿੰਘ ਮੀਨਾ ਨੇ ਆਖਿਆ ਕਿ ਜ਼ਿਲ੍ਹਾ ਪੁਲੀਸ ਬਰਨਾਲੇ ਦੀ ਬਿਹਤਰੀ ਲਈ ਹਮੇਸ਼ਾ ਤਤਪਰ ਹੈ ਅਤੇ ਕਿਸੇ ਵੀ ਤਰਾਂ ਦੀ ਜ਼ਰੂਰਤ ਲਈ ਉਨਾਂ ਨਾਲ ਕਿਸੇ ਵੀ ਵੇਲੇ ਸੰਪਰਕ ਕੀਤਾ ਜਾ ਸਕਦਾ ਹੈ। ਉਨਾਂ ਵਿਦਿਆਰਥੀਆਂ ਨੂੰ ਰੌਸ਼ਨ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੰਦੇ ਹੋਏ ਇੱਕ-ਇੱਕ ਪੌਦਾ ਗੋਦ ਲੈਣ ਅਤੇ ਉਨਾਂ ਦੀ ਸੰਭਾਲ ਕਰਨ ਦਾ ਸੱਦਾ ਦਿੱਤਾ।
ਇਸ ਮੌਕੇ ਵਣ ਰੇਂਜ ਅਫਸਰ ਅਜੀਤ ਸਿੰਘ ਨੇ ਦੱਸਿਆ ਕਿ ਅੱਜ ਵਣ ਮਹਾਂਉਤਸਵ ਮਨਾਉਦੇ ਹੋਏ ਜ਼ਿਲੇ ਭਰ ਵਿਚ 5 ਹਜ਼ਾਰ ਪੌਦੇ ਲਾਏ ਜਾ ਰਹੇ ਹਨਉਪ ਜ਼ਿਲ੍ਹਾ ਸਿੱਖਿਆ ਅਫਸਰ ਹਰਕੰਵਲਜੀਤ ਕੌਰ, ਸਕੂਲ ਦੇ ਵਾਈਸ ਪ੍ਰਿੰਸੀਪਲ ਨੀਤੂ ਸਿੰਗਲਾ ਅਤੇ ਵਣ ਵਿਭਾਗ ਦੇ ਬਲਾਕ ਅਫਸਰ ਤੇ ਹੋਰ ਸਟਾਫ ਹਾਜ਼ਰ ਸੀ।
