ਚੰਡੀਗੜ, 27 ਅਗਸਤ (ਜੀ98 ਨਿਊਜ਼) : ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਗਾਇਕ ਗੁਰਦਾਸ ਮਾਨ ਖ਼ਿਲਾਫ਼ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਕੇਸ ਦਰਜ ਕਰਨ ਦੀ ਨਿੰਦਾ ਕਰਦੇ ਹੋਏ ਮੁੱਖ ਮੰਤਰੀ ਤੇ ਡੀਜੀਪੀ ਨੂੰ ਮਿਲਣ ਦੀ ਗੱਲ ਕਹੀ ਹੈ। ਸ਼ੋਸ਼ਲ ਮੀਡੀਆ ’ਤੇ ਲਾਇਵ ਹੋ ਕੇ ਰਾਜਾ ਵੜਿੰਗ ਨੇ ਗੁਰਦਾਸ ਮਾਨ ਦੀ ਰੱਜ ਕੇ ਤਾਰੀਫ਼ ਕੀਤੀ ਅਤੇ ਕਿਹਾ ਕਿ ਗੁਰਦਾਸ ਮਾਨ ਨੇ ਸਿੱਖ ਸੰਗਤਾਂ ਕੋਲੋ ਮੁਆਫ਼ੀ ਮੰਗ ਲਈ ਹੈ ਫਿਰ ਵੀ ਉਸ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਵਾਉਣਾ ਗ਼ਲਤ ਹੈ। ਉਨਾਂ ਕਿਹਾ ਕਿ ਗੁਰਦਾਸ ਮਾਨ ’ਤੇ ਦਰਜ ਹੋਇਆ ਪਰਚਾ ਰੱਦ ਕਰਵਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਡੀਜੀਪੀ ਪੰਜਾਬ ਨਾਲ ਮੁਲਾਕਾਤ ਕੀਤੀ ਜਾਵੇਗੀ।