ਬਰਨਾਲਾ, 29 ਅਗਸਤ (ਨਿਰਮਲ ਸਿੰਘ ਪੰਡੋਰੀ) : ਵਿਧਾਨ ਸਭਾ ਹਲਕਾ ਮਹਿਲ ਕਲਾਂ (ਰਾਖਵਾਂ) ਤੋਂ ਬਹੁਜਨ ਸਮਾਜ ਪਾਰਟੀ ਦੇ ਸੂਬਾ ਜਨਰਲ ਸਕੱਤਰ ਚਮਕੌਰ ਸਿੰਘ ਵੀਰ ਅਕਾਲੀ- ਬਸਪਾ ਗੱਠਜੋੜ ਦੇ ਉਮੀਦਵਾਰ ਹੋਣਗੇ। ਫ਼ਗਵਾੜਾ ਵਿਖੇ ਹੋਈ ਅਲਖ ਜਗਾਓ ਰੈਲੀ ’ਚ ਚਮਕੌਰ ਸਿੰਘ ਵੀਰ ਦੇ ਨਾਮ ਦਾ ਐਲਾਨ ਕੀਤਾ ਗਿਆ। ਭਾਂਵੇ ਕਿ ਅਜੇ ਹੋਰ ਕਿਸੇ ਪਾਰਟੀ ਨੇ ਹਲਕਾ ਮਹਿਲ ਕਲਾਂ ਤੋਂ ਆਪਣੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਪਰ ਅਕਾਲੀ-ਬਸਪਾ ਗੱਠਜੋੜ ਵੱਲੋਂ ਆਪਣੇ ਉਮੀਦਵਾਰ ਦਾ ਐਲਾਨ ਕਰਨ ਤੋਂ ਬਾਅਦ ਹਲਕੇ ’ਚ ਸਿਆਸੀ ਸਰਗਰਮੀਆਂ ਹੋਰ ਭਖਣਗੀਆਂ । ਜ਼ਿਕਰਯੋਗ ਹੈ ਕਿ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੀ ਸੀਟ ਸ਼ੋਮਣੀ ਅਕਾਲੀ ਦਲ ’ਤੇ ਬਹੁਜਨ ਸਮਾਜ ਪਾਰਟੀ ਦੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਗੱਠਜੋੜ ਤਹਿਤ ਬਸਪਾ ਦੇ ਹਿੱਸੇ ਆਈ ਹੈ।