ਚੰਡੀਗੜ,30 ਅਗਸਤ (ਜੀ98 ਨਿਊਜ਼) : ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਵੱਡਾ ਸਿਆਸੀ ਸੱਚ ਬੋਲਦੇ ਹੋਏ ਕਿਹਾ ਕਿ ਸੂਬੇ ਦੀ ਮੌਜੂਦਾ ਆਰਥਿਕ ਸਥਿਤੀ ਅਨੁਸਾਰ ਕੋਈ ਵੀ ਸਰਕਾਰ ਮੁਫ਼ਤ ਜਾਂ ਸਸਤੀ ਬਿਜਲੀ ਨਹੀਂ ਦੇ ਸਕਦੀ। ਉਨਾਂ ਕਿਹਾ ਕਿ ਇਹ ਸਿਰਫ਼ ਝੂਠੇ ਵਾਅਦੇ ਹਨ ਜਿਨਾਂ ਨਾਲ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਕੈਪਟਨ ਸਰਕਾਰ ਨੇ ਹੋਰ ਕਰਜ਼ਾ ਲੈ ਕੇ ਕਰਜ਼ੇ ਦੀ ਪੰਡ ਹੋਰ ਭਾਰੀ ਕਰ ਦਿੱਤੀ ਹੈ। ਜਿਸ ਨਾਲ ਭਵਿੱਖ ’ਚ ਬਣਨ ਵਾਲੀ ਕਿਸੇ ਵੀ ਪਾਰਟੀ ਦੀ ਸਰਕਾਰ ਨੂੰ ਵਿੱਤੀ ਸੰਕਟ ਸੰਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਵੇਗਾ ਇਸ ਲਈ ਇਹ ਕੰਧ ’ਤੇ ਲਿਖਿਆ ਸੱਚ ਹੈ ਕਿ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਬਿਜਲੀ ਕੋਈ ਵੀ ਪਾਰਟੀ ਨਹੀਂ ਦੇ ਸਕਦੀ।