-ਚੋਣ ਇਜਲਾਸ ਵਿਚ ਬਰਨਾਲਾ ਜਰਨਲਿਸਟ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਕੀਤੀ ਵਿਸ਼ੇਸ਼ ਸ਼ਮੂਲੀਅਤ
ਬਰਨਾਲਾ 05 ਸਤੰਬਰ (ਜ਼ੀ98 ਨਿਊਜ਼) –ਗੁਣਤਾਜ ਪ੍ਰੈੱਸ ਕਲੱਬ ਮਹਿਲ ਕਲਾਂ ਦੀ ਚੋਣ ਇਕੱਤਰਤਾ ਚੇਅਰਮੈਨ ਪ੍ਰੇਮ ਕੁਮਾਰ ਪਾਸੀ ਦੀ ਰਹਿਨੁਮਾਈ ਹੇਠ ਰੌਇਲ ਪਾਰਟੀ ਹਾਲ ਵਿਖੇ ਹੋਈ। ਇਸ ਮੌਕੇ ਬਰਨਾਲਾ ਜਰਨਲਿਸਟ ਐਸੋਸੀਏਸ਼ਨ ਦੇ ਪ੍ਰਧਾਨ ਰਾਜਿੰਦਰ ਸਿੰਘ ਬਰਾੜ, ਜਨਰਲ ਸਕੱਤਰ ਹਰਿੰਦਰਪਾਲ ਨਿੱਕਾ ਸੀਨੀਅਰ ਪੱਤਰਕਾਰ ਗੁਰਮੀਤ ਸਿੰਘ ਬਰਨਾਲਾ ਅਤੇ ਮਨੋਜ ਕੁਮਾਰ ਸ਼ਰਮਾ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ। ਕਲੱਬ ਦੇ ਪ੍ਰਧਾਨ ਡਾ.ਮਿੱਠੂ ਮੁਹੰਮਦ ਨੇ ਪਿਛਲੇ ਸਮੇਂ ਦੀਆਂ ਗਤੀਵਿਧੀਆਂ ਦੀ ਵਿਸਥਾਰ ਸਹਿਤ ਰਿਪੋਰਟ ਚਰਚਾ ਕੀਤੀ ਅਤੇ ਕਲੱਬ ਦੀ ਲੇਖਾ-ਜੋਖਾ ਰਿਪੋਰਟ ਮੈਂਬਰਾਂ ਦੇ ਸਾਹਮਣੇ ਰੱਖੀ ਜਿਸ ਨੂੰ ਹਾਜ਼ਰ ਮੈਂਬਰਾਂ ਨੇ ਸਰਬਸੰਮਤੀ ਨਾਲ ਪ੍ਰਵਾਨਗੀ ਦਿੱਤੀ। ਡਾ.ਮਿੱਠੂ ਮੁਹੰਮਦ ਵੱਲੋਂ ਪੁਰਾਣੀ ਕਾਰਜਕਾਰੀ ਕਮੇਟੀ ਭੰਗ ਕਰਨ ਤੋਂ ਬਾਅਦ ਨਵੀਂ ਕਮੇਟੀ ਚੁਣਨ ਦੀ ਪ੍ਰਕਿਰਿਆ ਸ਼ੁਰੂ ਹੋਈ ਜਿਸ ਦੌਰਾਨ ਹਾਜ਼ਰ ਮੈਂਬਰਾਂ ਨੇ ਸਰਬਸੰਮਤੀ ਨਾਲ ਡਾ ਮਿੱਠੂ ਮੁਹੰਮਦ ਨੂੰ ਹੀ ਅਗਲੇ ਦੋ ਵਰ੍ਹਿਆਂ ਲਈ ਪ੍ਰਧਾਨ ਚੁਣਿਆ ਗਿਆ। ਇਸ ਚੋਣ ਇਕੱਤਰਤਾ ਵਿਚ ਵਿਸ਼ੇਸ਼ ਤੌਰ ਤੇ ਪੁੱਜੇ ਰਾਜਿੰਦਰ ਸਿੰਘ ਬਰਾਡ਼ ਨੇ ਡਾ ਮੀਤੂ ਮੁਹੰਮਦ ਸਮੇਤ ਕਾਰਜਕਾਰੀ ਦੇ ਬਾਕੀ ਅਹੁਦੇਦਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਿਨ੍ਹਾਂ ਵਿੱਚ ਸਰਪ੍ਰਸਤ ਡਾ ਸ਼ੇਰ ਸਿੰਘ ਰਵੀ ਤੇ ਨਰਿੰਦਰ ਸਿੰਘ ਢੀਂਡਸਾ, ਚੇਅਰਮੈਨ ਪ੍ਰੇਮ ਕੁਮਾਰ ਪਾਸੀ, ਮੁੱਖ ਸਲਾਹਕਾਰ ਨਿਰਮਲ ਸਿੰਘ ਪੰਡੋਰੀ, ਗੁਰਸੇਵਕ ਸਿੰਘ ਸਹੋਤਾ ਜਨਰਲ ਸਕੱਤਰ, ਪਰਵਿੰਦਰ ਸਿੰਘ ਬਮਰਾਹ ਖਜ਼ਾਨਚੀ, ਫ਼ਿਰੋਜ਼ ਖ਼ਾਨ ਸਹਾਇਕ ਖਜ਼ਾਨਚੀ,ਜਗਜੀਤ ਸਿੰਘ ਮਾਹਲ ਸੀਨੀਅਰ ਮੀਤ ਪ੍ਰਧਾਨ ਅਤੇ ਭੁਪਿੰਦਰ ਸਿੰਘ ਧਨੇਰ, ਡਾ ਕੁਲਦੀਪ ਸਿੰਘ ਗੋਹਲ, ਗੁਰਸੇਵਕ ਸਿੰਘ ਸੋਹੀ ਨੂੰ ਮੀਤ ਪ੍ਰਧਾਨ ਚੁਣਿਆ ਗਿਆ। ਇਨ੍ਹਾਂ ਤੋਂ ਇਲਾਵਾ ਲਕਸ਼ਦੀਪ ਗਿੱਲ ਨੂੰ ਸੈਕਟਰੀ ਅਜੇ ਟੱਲੇਵਾਲ ਤਾਲਮੇਲ ਸਕੱਤਰ ਅਤੇ ਜਗਜੀਤ ਸਿੰਘ ਕੁਤਬਾ ਮਨਜੀਤ ਸਿੰਘ ਮਿੱਠੇਵਾਲ ਨੂੰ ਪ੍ਰੋਗਰਾਮ ਪ੍ਰਬੰਧਕ ਦੀ ਜ਼ਿੰਮੇਵਾਰੀ ਸੌਂਪੀ ਗਈ। ਗੁਰਭਿੰਦਰ ਸਿੰਘ ਗੁਰੀ, ਗੁਰਪ੍ਰੀਤ ਸਿੰਘ ਕੁਤਬਾ, ਜਸਵਿੰਦਰ ਸਿੰਘ ਛਿੰਦਾ,ਸੰਦੀਪ ਗਿੱਲ ਅਤੇ ਲਵਲੀ ਕੁਮਾਰ ਨੂੰ ਕਾਰਜਕਾਰੀ ਮੈਂਬਰ ਚੁਣਿਆ ਗਿਆ।

ਇਸ ਮੌਕੇ ਆਪਣੇ ਸੰਬੋਧਨ ਦੌਰਾਨ ਰਾਜਿੰਦਰ ਸਿੰਘ ਬਰਾੜ ਨੇ ਗੁਣਤਾਜ ਪ੍ਰੈੱਸ ਕਲੱਬ ਵੱਲੋਂ ਕੀਤੇ ਹੋਏ ਕੰਮਾਂ ਦੀ ਸ਼ਲਾਘਾ ਕਰਦੇ ਹੋਏ ਪੱਤਰਕਾਰਤਾ ਦੀਆਂ ਕਦਰਾਂ ਕੀਮਤਾਂ ਨੂੰ ਹੋਰ ਉੱਚਾ ਚੁੱਕਣ ਦਾ ਸੱਦਾ ਦਿੱਤਾ। ਸ੍ਰੀ ਹਰਿੰਦਰਪਾਲ ਨਿੱਕਾ ਨੇ ਪੱਤਰਕਾਰਤਾ ਨੂੰ ਦਰਪੇਸ਼ ਸਮੱਸਿਆਵਾਂ ਉੱਪਰ ਚਰਚਾ ਕਰਦੇ ਹੋਏ ਪੱਤਰਕਾਰਾਂ ਦੀ ਏਕਤਾ ਤੇ ਜ਼ੋਰ ਦਿੱਤਾ। ਇਸ ਮੌਕੇ ਰਾਜਿੰਦਰ ਸਿੰਘ ਬਰਾੜ ਹਰਿੰਦਰ ਪਾਲ ਨਿੱਕਾ ਗੁਰਮੀਤ ਸਿੰਘ ਬਰਨਾਲਾ ਮਨੋਜ ਸ਼ਰਮਾ ਚੇਅਰਮੈਨ ਪ੍ਰੇਮ ਕੁਮਾਰ ਪਾਸੀ ਅਤੇ ਪ੍ਰਧਾਨ ਡਾ ਮਿੱਠੂ ਮੁਹੰਮਦ ਨੇ ਗੁਣਤਾਜ ਪ੍ਰੈੱਸ ਕਲੱਬ ਦੇ ਮੈਬਰਾਂ ਨੂੰ ਨਵੇਂ ਸ਼ਨਾਖਤੀ ਕਾਰਡ ਜਾਰੀ ਕੀਤੇ। ਗੁਣਤਾਜ ਪ੍ਰੈੱਸ ਕਲੱਬ ਵੱਲੋਂ ਬਰਨਾਲਾ ਜਰਨਲਿਸਟ ਐਸੋਸੀਏਸ਼ਨ ਦੇ ਪ੍ਰਧਾਨ ਰਾਜਿੰਦਰ ਸਿੰਘ ਬਰਾੜ, ਜਨਰਲ ਸਕੱਤਰ ਹਰਿੰਦਰਪਾਲ ਨਿੱਕਾ ਅਤੇ ਸੀਨੀਅਰ ਮੈਂਬਰ ਗੁਰਮੀਤ ਸਿੰਘ ਬਰਨਾਲਾ ਅਤੇ ਮਨੋਜ ਕੁਮਾਰ ਸ਼ਰਮਾ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ। ਮੰਚ ਸੰਚਾਲਨ ਦੀ ਭੂਮਿਕਾ ਨਿਰਮਲ ਸਿੰਘ ਪੰਡੋਰੀ ਨੇ ਬਾਖੂਬੀ ਨਿਭਾਈ।
