ਚੰਡੀਗੜ, 06 ਸਤੰਬਰ (ਜੀ98 ਨਿਊਜ਼) : ਕਿਸਾਨ ਯੂਥ ਆਰਗੇਨਾਈਜੇਸ਼ਨ ਆੱਫ਼ ਇੰਡੀਆ (ਕੇਵਾਈਓਆਈ.) ਨੇ ਪੰਜਾਬ ‘ਚ ਅਗਲੇ ਸਾਲ ਹੋਣ ਵਾਲੀਆਂ ਆਮ ਵਿਧਾਨ ਸਭਾ ਚੋਣਾਂ ਲਈ, ਸੂਬਾ ਪ੍ਰਚਾਰ ਸਕੱਤਰ ਤੇ ਹਲਕਾ ਧੂਰੀ ਦੇ ਇੰਚਾਰਜ ਬਲਜਿੰਦਰ ਸਿੰਘ ਕਾਤਰੋਂ ਨੂੰ ਵਿਧਾਨ ਸਭਾ ਹਲਕਾ ਧੂਰੀ ਤੋਂ ਆਪਣਾ ਉਮੀਦਵਾਰ ਐਲਾਨ ਕਰ ਦਿੱਤਾ ਹੈ। ਇੱਥੇ ਪ੍ਰੈਸ ਨੂੰ ਇਹ ਜਾਣਕਾਰੀ ਦਿੰਦਿਆਂ ਕੇਵਾਈਓਆਈ ਦੇ ਸੂਬਾ ਪ੍ਰਧਾਨ ਨਿਰਮਲ ਦੋਸਤ(ਰਾਏਕੋਟ) ਨੇ ਦੱਸਿਆ ਕਿ ਵੱਖ-ਵੱਖ ਹਲਕਿਆਂ ਤੋਂ ਚੋਣ ਲੜਨ ਵਾਲੇ ਕੇਵਾਈਓਆਈ ਦੇ 19 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਪਹਿਲਾਂ ਕਰ ਦਿੱਤਾ ਗਿਆ ਹੈ ਅਤੇ ਬਾਕੀ ਉਮੀਦਵਾਰਾਂ ਦਾ ਐਲਾਨ ਕੁਝ ਸਮੇਂ ਬਾਅਦ ਕਰ ਦਿੱਤਾ ਜਾਵੇਗਾ ਕਿਉਂਕਿ ਹੋਰਨਾਂ ਹਮ-ਖਿਆਲੀ ਪਾਰਟੀਆਂ ਨਾਲ ਗੱਠਜੋੜ ਸਬੰਧੀ ਗੱਲਬਾਤ ਚੱਲ ਰਹੀ ਹੈ। ਉਨਾਂ ਕਿਹਾ ਕਿ ਬਲਜਿੰਦਰ ਸਿੰਘ ਕਾਤਰੋਂ ਨੂੰ ਹਲਕੇ ਦੇ ਲੋਕਾਂ ਤੋਂ ਭਰਪੂਰ ਹੁੰਗਾਰਾ ਮਿਲ ਰਿਹਾ ਹੈ, ਜਿਸ ਸਦਕਾ ਇਸ ਹਲਕੇ ਤੋ ਹੈਰਾਨੀਜਨਕ ਨਤੀਜੇ ਸਾਹਮਣੇ ਆਉਣਗੇ। ਇਸ ਦੌਰਾਨ ਬਲਜਿੰਦਰ ਕਾਤਰੋਂ ਨੇ ਕਿਹਾ ਕਿ ਕੇਵਾਈਓਆਈ ਨੇ ਹਲਕਾ ਧੂਰੀ ਤੋ ਮੈਨੂੰ ਉਮੀਦਵਾਰ ਬਣਾ ਕੇ ਜੋ ਮਾਣ ਸਨਮਾਨ ਬਖਸ਼ਿਆ ਹੈ, ਮੈਂ ਉਸ ਪ੍ਰਤੀ ਪਾਰਟੀ ਦੇ ਆਗੂਆਂ ਦਾ ਧੰਨਵਾਦੀ ਹਾਂ ਅਤੇ ਪਾਰਟੀ ਦੀ ਮਜ਼ਬੂਤੀ ਲਈ ਪਹਿਲਾਂ ਨਾਲੋਂ ਵੀ ਵੱਧ ਚੜ ਕੇ ਕੰਮ ਕਰਾਂਗਾ।