ਬਰਨਾਲਾ,10 ਸਤੰਬਰ (ਨਿਰਮਲ ਸਿੰਘ ਪੰਡੋਰੀ) : ਸੇਵਾ ਕੇਂਦਰਾਂ ’ਚ ਲੋਕਾਂ ਦੀਆਂ ਲੰਮੀਆਂ ਲਾਈਨਾਂ ਲੱਗਣ ਕਾਰਨ ਦਰਪੇਸ਼ ਮੁਸ਼ਕਲਾਂ ਨੂੰ ਧਿਆਨ ’ਚ ਰੱਖਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਬਰਨਾਲਾ ਜ਼ਿਲੇ ਅਧੀਨ ਪੈਂਦੇ ਸੇਵਾ ਕੇਂਦਰਾਂ ਦਾ ਸਮਾਂ 11 ਸਤੰਬਰ ਤੋਂ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਕੈਪਟਨ ਸਰਕਾਰ ਵੱਲੋਂ ਕੁਝ ਸੇਵਾ ਕੇਂਦਰ ਬੰਦ ਕਰਨ ਤੋਂ ਬਾਅਦ ਬਾਕੀ ਕੰਮ ਕਰ ਰਹੇ ਸੇਵਾ ਕੇਂਦਰਾਂ ’ਚ ਕੰਮ ਲਈ ਆਉਣ ਵਾਲੇ ਲੋਕਾਂ ਦੀਆਂ ਲੰਮੀਆਂ-ਲੰਮੀਆਂ ਲਾਈਨਾਂ ਲੱਗ ਜਾਂਦੀਆਂ ਹਨ। ਇਸ ਸੰਬੰਧੀ ਅਕਸਰ ਸਰਕਾਰੇ ਦਰਬਾਰੇ ਲੋਕਾਂ ਦੀਆਂ ਸ਼ਿਕਾਇਤਾਂ ਪੁੱਜਦੀਆਂ ਰਹੀਆ ਹਨ। ਜਿਸ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਲੋਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਦੇ ਸਮੇਂ ਵਿੱਚ ਵਾਧਾ ਕਰ ਦਿੱਤਾ ਹੈ।