ਚੰਡੀਗੜ੍ਹ,25 ਜੂਨ, Gee98 news service
-ਪੰਜਾਬ ਸਰਕਾਰ ਨੇ ਤਰਸ ਦੇ ਆਧਾਰ ‘ਤੇ ਨਿਯੁਕਤ ਹੋਣ ਵਾਲੀਆਂ ਮ੍ਰਿਤਕ ਕਰਮਚਾਰੀਆਂ ਦੀਆਂ ਵਿਧਵਾਵਾਂ ਨੂੰ ਵੱਡੀ ਰਾਹਤ ਦੇਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਸੂਬੇ ਦੇ ਸਿੱਖਿਆ ਵਿਭਾਗ ਵੱਲੋਂ ਸਾਰੇ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਇੱਕ ਪੱਤਰ ਜਾਰੀ ਕਰਕੇ ਕਿਹਾ ਗਿਆ ਹੈ ਕਿ ਤਰਸ ਦੇ ਆਧਾਰ ‘ਤੇ ਨਿਯੁਕਤ ਹੋਣ ਵਾਲੀਆਂ ਮ੍ਰਿਤਕ ਕਰਮਚਾਰੀਆਂ ਦੀਆਂ ਵਿਧਵਾਵਾਂ ਨੂੰ ਟਾਈਪ ਟੈਸਟ ਕਰਨ ਤੋਂ ਛੋਟ ਦਿੱਤੀ ਗਈ ਹੈ। ਇਹ ਹਦਾਇਤਾਂ ਪੱਤਰ ਜਾਰੀ ਹੋਣ ਦੀ ਮਿਤੀ 30 ਜਨਵਰੀ 2024 ਤੋਂ ਲਾਗੂ ਹੋਣਗੀਆਂ। ਪੱਤਰ ਅਨੁਸਾਰ ਇਹ ਹਦਾਇਤਾਂ ਉਹਨਾਂ ਵਿਧਵਾਵਾਂ ‘ਤੇ ਲਾਗੂ ਹੋਣਗੀਆਂ ਜਿਨਾਂ ਦੀ ਤਰਸ ਦੇ ਅਧਾਰ ‘ਤੇ ਨਿਯੁਕਤੀ ਇਸ ਪੱਤਰ ਦੇ ਜਾਰੀ ਹੋਣ ਤੋਂ ਬਾਅਦ ਹੋਈ ਹੋਵੇਗੀ।
