ਬਰਨਾਲਾ 13 ਸਤੰਬਰ (ਨਿਰਮਲ ਸਿੰਘ ਪੰਡੋਰੀ)–ਸਬ ਡਿਵੀਜ਼ਨ ਮਹਿਲ ਕਲਾਂ ਦੇ ਨਵੇਂ ਨਿਯੁਕਤ ਡੀਐੱਸਪੀ ਸ੍ਰੀ ਸ਼ੁਭਮ ਅਗਰਵਾਲ ਆਈਪੀਐੱਸ ਨੇ ਪੁਲਸ ਥਾਣਾ ਟੱਲੇਵਾਲ ਅਧੀਨ ਪੈਂਦੇ ਪਿੰਡ ਰਾਮਗੜ੍ਹ ਵਿਖੇ ਪੁਲੀਸ ਪਬਲਿਕ ਮਿਲਣੀ ਕੀਤੀ । ਇਸ ਮੌਕੇ ਵੱਡੀ ਗਿਣਤੀ ਵਿੱਚ ਇਕੱਤਰ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਸ੍ਰੀ ਸ਼ੁਭਮ ਅਗਰਵਾਲ ਆਈਪੀਐੱਸ ਨੇ ਕਿਹਾ ਕਿ ਸ਼ਰਾਰਤੀ ਅਨਸਰਾਂ, ਲੁਟੇਰਿਆਂ ਅਤੇ ਨਸ਼ਾ ਤਸਕਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਅਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਹਰ ਹਾਲਤ ਵਿੱਚ ਬਹਾਲ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਮਾਜਿਕ ਕੁਰੀਤੀਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ ਹੈ ਇਸ ਲਈ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਆਸ-ਪਾਸ ਰਹਿਣ ਵਾਲੇ ਸ਼ਰਾਰਤੀ ਅਨਸਰਾਂ ਲੁਟੇਰਿਆਂ ਅਤੇ ਨਸ਼ਾ ਤਸਕਰਾਂ ਬਾਰੇ ਪੁਲਸ ਨੂੰ ਸੱਚੀ ਇਤਲਾਹ ਦੇਣ। ਇਸ ਮੌਕੇ ਬਲਾਕ ਸ਼ਹਿਣਾ ਦੇ ਪੰਚਾਇਤ ਯੂਨੀਅਨ ਦੇ ਪ੍ਰਧਾਨ ਬਲਵੀਰ ਸਿੰਘ ਸਰਪੰਚ ਜੋਧਪੁਰ, ਹਰਸਰਨ ਸਿੰਘ ਸਰਪੰਚ ਟੱਲੇਵਾਲ, ਸਰਪੰਚ ਰਾਜਵਿੰਦਰ ਸਿੰਘ ਰਾਜਾ ਵੀ ਹਾਜ਼ਰ ਸਨ ।