ਬਰਨਾਲਾ 13 ਸਤੰਬਰ (ਨਿਰਮਲ ਸਿੰਘ ਪੰਡੋਰੀ)– ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਜਥੇਬੰਦਕ ਢਾਂਚੇ ਦੇ ਵਿਸਥਾਰ ਤਹਿਤ ਬਰਨਾਲਾ ਜ਼ਿਲ੍ਹੇ ਨਾਲ ਸਬੰਧਤ ਸੀਨੀਅਰ ਇਸਤਰੀ ਅਕਾਲੀ ਆਗੂ ਬੀਬੀ ਪਰਮਿੰਦਰ ਕੌਰ ਰੰਧਾਵਾ ਨੂੰ ਇਸਤਰੀ ਵਿੰਗ ਦਾ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ । ਬੀਬੀ ਰੰਧਾਵਾ ਦੀ ਇਸ ਨਿਯੁਕਤੀ ਉੱਪਰ ਸੀਨੀਅਰ ਇਸਤਰੀ ਅਕਾਲੀ ਆਗੂ ਜਸਵਿੰਦਰ ਕੌਰ ਠੁੱਲੇਵਾਲ, ਜਸਵਿੰਦਰ ਕੌਰ ਸ਼ੇਰਗਿੱਲ, ਬੇਅੰਤ ਕੌਰ ਬਾਠ, ਜਸਬੀਰ ਕੌਰ ਭੋਤਨਾ, ਪਰਮਜੀਤ ਕੌਰ ਕੱਟੂ ਅਤੇ ਹਲਕਾ ਬਰਨਾਲਾ ਦੇ ਮੁੱਖ ਸੇਵਾਦਾਰ ਕੁਲਵੰਤ ਸਿੰਘ ਕੀਤੂ, ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਰਮਜੀਤ ਸਿੰਘ ਖਾਲਸਾ, ਸਾਬਕਾ ਸੈਨਿਕ ਵਿੰਗ ਦੇ ਸੂਬਾ ਪ੍ਰਧਾਨ ਇੰਜਨੀਅਰ ਗੁਰਜਿੰਦਰ ਸਿੰਘ ਸਿੱਧੂ, ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਜਥੇਦਾਰ ਜਰਨੈਲ ਸਿੰਘ ਭੋਤਨਾ,ਪ੍ਰਿਤਪਾਲ ਸਿੰਘ ਛੀਨੀਵਾਲ ਕਲਾਂ ਆਦਿ ਆਗੂਆਂ ਨੇ ਖ਼ੁਸ਼ੀ ਦਾ ਇਜ਼ਹਾਰ ਕਰਦੇ ਹੋਏ ਬੀਬੀ ਰੰਧਾਵਾ ਨੂੰ ਮੁਬਾਰਕਬਾਦ ਦਿੱਤੀ। ਬੀਬੀ ਪਰਮਿੰਦਰ ਕੌਰ ਰੰਧਾਵਾ ਨੇ ਆਪਣੀ ਨਿਯੁਕਤੀ ਲਈ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਦਿੱਤੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ।