ਬਰਨਾਲਾ, 01 ਅਕਤੂਬਰ (ਨਿਰਮਲ ਸਿੰਘ ਪੰਡੋਰੀ) : ਪਟਿਆਲਾ ਡਿਵੀਜ਼ਨ ਦੇ ਕਮਿਸ਼ਨਰ ਸ੍ਰੀ ਚੰਦਰ ਗੇਂਦ ਨੇ ਸਿਵਲ ਹਸਪਤਾਲ ਬਰਨਾਲਾ ਦਾ ਅਚਨਚੇਤੀ ਨਿਰੀਖਣ ਕੀਤਾ । ਸ੍ਰੀ ਚੰਦਰ ਗੇਂਦ ਨੇ ਹਸਪਤਾਲ ਵਿੱਚ ਸਫਾਈ ਪ੍ਰਬੰਧਾਂ ’ਤੇ ਤਸੱਲੀ ਦਾ ਪ੍ਰਗਟਾਵਾ ਕਰਦੇ ਹੋਏ ਸਰਕਾਰ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਦਿੱਤੀਆਂ ਜਾ ਰਹੀਆਂ ਮੁਫਤ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਲਈ ਕਿਹਾ । ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ, ਐਸਡੀਐਮ ਸ੍ਰੀ ਵਰਜੀਤ ਵਾਲੀਆ, ਸਿਵਲ ਸਰਜਨ ਡਾ. ਜਸਵੀਰ ਸਿੰਘ ਔਲਖ, ਐਸਐਮਓ ਡਾ. ਤਪਿੰਦਰਜੋਤ ਕੌਂਸਲ ਆਦਿ ਵੀ ਹਾਜ਼ਰ ਸਨ।