ਬਰਨਾਲਾ, 01 ਅਕਤੂਬਰ (ਨਿਰਮਲ ਸਿੰਘ ਪੰਡੋਰੀ) : ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਕੇ ਪੰਜਾਬ ’ਚ ਝੋਨੇ ਦੀ ਖਰੀਦ 11 ਅਕਤੂਬਰ ਦੀ ਬਜਾਏ ਤੁਰੰਤ ਸ਼ੁਰੂ ਕਰਨ ਦੀ ਮੰਗ ਕੀਤੀ। ਪ੍ਰਧਾਨ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਸਰਦਾਰ ਚੰਨੀ ਨੇ ਮੀਡੀਆ ਦੇ ਰੂ-ਬੂ-ਰੂ ਦੱਸਿਆ ਕਿ ਝੋਨੇ ਦੀ ਖਰੀਦ ਤੋਂ ਇਲਾਵਾ ਤਿੰਨ ਖੇਤੀ ਕਾਨੂੰਨ ਰੱਦ ਕਰਕੇ ਕਿਸਾਨਾਂ ਨਾਲ ਗੱਲਬਾਤ ਕਰਨ ਸੰਬੰਧੀ ਅਤੇ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਜਲਦੀ ਖੋਲਣ ਸੰਬੰਧੀ ਵੀ ਪ੍ਰਧਾਨ ਮੰਤਰੀ ਨਾਲ ਗੱਲਬਾਤ ਕੀਤੀ ਹੈ। ਉਨਾਂ ਦੱਸਿਆ ਕਿ ਗੱਲਬਾਤ ਚੰਗੇ ਮਾਹੌਲ ’ਚ ਹੋਈ ਹੈ , ਜਿਸ ਤੋਂ ਹਾਂ- ਪੱਖੀ ਨਤੀਜੇ ਦੀ ਆਸ ਹੈ।