-ਜਰਨਲਿਜ਼ਮ ਕੋਰਸ ਦੀਆਂ ਪਹਿਲੀਆਂ ਤਿੰਨ ਪੁਜ਼ੀਸਨਾਂ ’ਤੇ ਕਬਜ਼ਾ
ਬਰਨਾਲਾ, 03 ਅਕਤੂਬਰ (ਮੰਗਲ ਸਿੰਘ ਠੀਕਰੀਵਾਲ) : ਐਸ ਡੀ ਕਾਲਜ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਇਮਤਿਹਾਨਾਂ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਬੈਚੁਲਰ ਆਫ਼ ਵੋਕੇਸ਼ਨ (ਬੀ.ਵੌਕ) ਦੇ ਜਰਨਲਿਜ਼ਮ ਐਂਡ ਮਲਟੀਮੀਡੀਆ ਟੈਕਨਾਲੋਜੀਜ਼ (ਜੇਐਮਟੀ) ਦੇ ਪਹਿਲੇ ਸਮੈਸਟਰ ਦੇ ਨਤੀਜਿਆਂ ’ਚ ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਵਿੱਚੋਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕਰਕੇ ਕਾਲਜ ਅਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ। ਵਿਭਾਗ ਦੇ ਮੁਖੀ ਪ੍ਰੋ. ਗੁਰਪ੍ਰਵੇਸ਼ ਸਿੰਘ ਨੇ ਦੱਸਿਆ ਕਿ ਅਨਮੋਲਪ੍ਰੀਤ ਕੌਰ ਨੇ 8 ਸੀਜੀਪੀਏ ਅੰਕ ਹਾਸਲ ਕਰਕੇ ਪਹਿਲਾਂ ਸਥਾਨ ਹਾਸਲ ਕੀਤਾ ਹੈ। ਦੂਜੇ ਸਥਾਨ ’ਤੇ ਤਜਿੰਦਰ ਸਿੰਘ ਅਤੇ ਨਿਰਮਲ ਸਿੰਘ ਪੰਡੋਰੀ ਨੇ 7.80 ਸੀਜੀਪੀਏ ਅੰਕ ਹਾਸਲ ਕਰਕੇ ਸਾਂਝੇ ਤੌਰ ’ਤੇ ਦੂਜਾ ਅਤੇ ਸਵਰਨਜੀਤ ਸਿੰਘ ਅਤੇ ਨਰਿੰਦਰਪਾਲ ਕੌਰ ਨੇ ਸਾਂਝੇ ਤੌਰ ’ਤੇ 7.60 ਸੀਜੀਏ ਅੰਕ ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ ਹੈ। ਉਹਨਾਂ ਦੱਸਿਆ ਕਿ ਕਾਲਜ ਵਿਖੇ ਪਿਛਲੇ ਸੈਸ਼ਨ ਤੋਂ ਹੀ ਇਹ ਕੋਰਸ ਆਰੰਭਿਆ ਗਿਆ ਹੈ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਖ਼ੁਸ਼ੀ ਪ੍ਰਗਟ ਕਰਦਿਆਂ ਐਸ ਡੀ ਕਾਲਜ ਵਿੱਦਿਅਕ ਸੰਸਥਾਵਾਂ ਦੇ ਪ੍ਰਧਾਨ ਡਾ. ਅਨੀਸ਼ ਪ੍ਰਕਾਸ਼, ਉਪ ਪ੍ਰਧਾਨ ਸ੍ਰੀ ਨਰੇਸ਼ ਸਿੰਗਲਾ, ਜਨਰਲ ਸਕੱਤਰ ਸ੍ਰੀ ਜਤਿੰਦਰ ਨਾਥ ਸ਼ਰਮਾ, ਡਾਇਰੈਕਟਰ ਸ੍ਰੀ ਹਰਦਿਆਲ ਸਿੰਘ ਅੱਤਰੀ, ਵਿੱਤ ਸਕੱਤਰ ਸ੍ਰੀ ਮੁਕੰਦ ਲਾਲ ਬਾਂਸਲ ਅਤੇ ਪਿ੍ਰੰਸੀਪਲ ਡਾ. ਰਮਾ ਸ਼ਰਮਾ ਨੇ ਵਿਦਿਆਰਥੀਆਂ ਦੇ ਨਾਲ ਸਮੂਹ ਸਟਾਫ਼ ਨੂੰ ਵਧਾਈ ਦਿੱਤੀ।