ਚੰਡੀਗੜ੍ਹ,11 ਜਨਵਰੀ, Gee98 news service
ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਇੱਕ ਮੌਜੂਦਾ ਵਿਧਾਇਕ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ ਹੋਣ ਦੀ ਖ਼ਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਲੁਧਿਆਣਾ ਪੱਛਮੀ ਤੋਂ ਆਪ ਵਿਧਾਇਕ ਗੁਰਪ੍ਰੀਤ ਗੋਗੀ ਦੀ ਉਹਨਾਂ ਦੇ ਘਰ ਵਿੱਚ ਹੀ ਸ਼ੁੱਕਰਵਾਰ ਦੇਰ ਰਾਤ ਗੋਲੀ ਲੱਗਣ ਕਾਰਨ ਮੌਤ ਹੋ ਗਈ। ਵਿਧਾਇਕ ਗੁਰਪ੍ਰੀਤ ਗੋਗੀ ਦੇ ਸਿਰ ਵਿੱਚ ਗੋਲੀ ਲੱਗੀ ਜਿਸ ਤੋਂ ਬਾਅਦ ਉਹਨਾਂ ਨੂੰ ਡੀਐਮਸੀ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਮ੍ਰਿਤਕ ਕਰਾਰ ਦੇ ਦਿੱਤਾ। ਭਾਵੇਂ ਕਿ ਪੁਲਿਸ ਮੁਕਾਬਲੇ ਦੀ ਸਾਰੇ ਪੱਖਾਂ ਤੋਂ ਜਾਂਚ ਕਰ ਰਹੀ ਹੈ ਪ੍ਰੰਤੂ ਮੁੱਢਲੀ ਨਜ਼ਰੇ ਇਸ ਘਟਨਾ ਨੂੰ ਆਤਮ ਹੱਤਿਆ ਮੰਨਿਆ ਜਾ ਰਿਹਾ ਹੈ।