ਚੰਡੀਗੜ੍ਹ,12 ਮਾਰਚ, Gee98 news service
-ਪੰਜਾਬ ਦੇ ਮੌਸਮ ਵਿਭਾਗ ਵੱਲੋਂ ਇਸ ਵਾਰ ਹੋਲੀ ਦੇ ਮੌਕੇ ‘ਤੇ ਮੌਸਮ ਦੇ ਮਿਜ਼ਾਜ਼ ਵਿਗੜਨ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਉਂਝ ਭਾਵੇ ਕਈ ਦਿਨਾਂ ਤੋਂ ਪੰਜਾਬ ਸਮੇਤ ਚੰਡੀਗੜ੍ਹ ਵਿੱਚ ਧੁੱਪ ਦੇ ਨਾਲ ਨਾਲ ਗਰਮੀ ਵੀ ਮਹਿਸੂਸ ਹੋਣ ਲੱਗੀ ਹੈ। ਲੋਕਾਂ ਨੇ ਸਰਦੀਆਂ ਵਾਲੇ ਗਰਮ ਕੱਪੜੇ ਪਾਉਣੇ ਵੀ ਛੱਡ ਦਿੱਤੇ ਹਨ ਪ੍ਰੰਤੂ ਪੰਜਾਬ ਦੇ ਮੌਸਮ ਵਿਭਾਗ ਵੱਲੋਂ ਜਾਰੀ ਰਿਪੋਰਟ ਅਨੁਸਾਰ ਆਉਣ ਵਾਲੇ ਦੋ ਦਿਨਾਂ ‘ਚ ਮੌਸਮ ਖਰਾਬ ਹੋ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਇਸ ਵਾਰ ਹੋਲੀ ਮੌਕੇ ਰੰਗਾਂ ਵਿੱਚ ਮੀਂਹ ਦਾ ਪਾਣੀ ਘੁਲ ਸਕਦਾ ਹੈ। ਮੌਸਮ ਵਿਭਾਗ ਨੇ ਪੰਜਾਬ ਵਿੱਚ 13 ਅਤੇ 14 ਮਾਰਚ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਦੋ ਦਿਨਾਂ ਦੌਰਾਨ ਪੰਜਾਬ ‘ਚ ਕੁਝ ਥਾਵਾਂ ‘ਤੇ ਤੇਜ਼ ਹਵਾਵਾਂ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਵਿਭਾਗ ਮੁਤਾਬਕ ਇਸ ਨਾਲ ਤਾਪਮਾਨ ਵਿੱਚ 2 ਤੋਂ 4 ਡਿਗਰੀ ਦੀ ਗਿਰਾਵਟ ਆ ਸਕਦੀ ਹੈ। ਵਿਭਾਗ ਮੁਤਾਬਕ ਬੁੱਧਵਾਰ ਨੂੰ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋ ਸਕਦੀ ਹੈ।