ਚੰਡੀਗੜ੍ਹ,22 ਮਾਰਚ, Gee98 News service
ਪੰਜਾਬ ਸਰਕਾਰ ਵੱਲੋ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਖ਼ਿਲਾਫ਼ ਹੋਈ ਕਾਰਵਾਈ ਨੂੰ ਲੈਕੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਪੰਜਾਬ ਪੁਲਿਸ ਵੱਲੋਂ ਜਗਜੀਤ ਸਿੰਘ ਡੱਲੇਵਾਲ ਨੂੰ ਡਿਟੇਨ ਕਰਨ ਦੀ ਕਾਰਵਾਈ ਨੂੰ ਗੈਰ ਕਾਨੂੰਨੀ ਦੱਸਦੇ ਹੋਏ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਪ੍ਰਧਾਨ ਗੁਰਮੁਖ ਸਿੰਘ ਵੱਲੋਂ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਸੀ ਜਿਸ ‘ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਸੋਮਵਾਰ ਤੱਕ ਜਵਾਬ ਦੇਣ ਦੇ ਹੁਕਮ ਜਾਰੀ ਕੀਤੇ ਹਨ। ਮਾਨਯੋਗ ਹਾਈਕੋਰਟ ਨੇ ਪੰਜਾਬ ਦੇ ਡੀ.ਜੀ.ਪੀ ਤੋਂ ਸਟੇਟਸ ਰਿਪੋਰਟ ਮੰਗਦੇ ਹੋਏ ਪੁੱਛਿਆ ਕਿ ਡੱਲੇਵਾਲ ਕਿੱਥੇ ਹੈ ਅਤੇ ਉਸਨੂੰ ਕਿਸ ਮਾਮਲੇ ਚ ਡਿਟੇਨ ਕੀਤਾ ਗਿਆ ਹੈ।ਜ਼ਿਕਰਯੋਗ ਹੈ ਕਿ ਜਗਜੀਤ ਸਿੰਘ ਡੱਲੇਵਾਲ ਨੂੰ ਬੁੱਧਵਾਰ ਨੂੰ ਕੇਂਦਰ ਨਾਲ ਮੀਟਿੰਗ ਪਿੱਛੋਂ ਮੋਹਾਲੀ ‘ਚ ਪੰਜਾਬ ਪੁਲਸ ਵੱਲੋਂ ਡਿਟੇਨ ਕਰ ਲਿਆ ਗਿਆ ਸੀ, ਜਿੱਥੋਂ ਉਨ੍ਹਾਂ ਨੂੰ ਪਹਿਲਾਂ ਪਟਿਆਲਾ ਤੇ ਫਿਰ ਜਲੰਧਰ ਲਿਆਂਦਾ ਗਿਆ। ਪੰਜਾਬ ਪੁਲਿਸ ਨੇ ਡੱਲੇਵਾਲ ਨੂੰ ਡਿਟੇਨ ਕਰਨ ਤੋਂ ਬਾਅਦ ਕਈ ਥਾਵਾਂ ਤੇ ਰੱਖਿਆ। ਡੱਲੇਵਾਲ ਹਾਲੇ ਵੀ ਜਲੰਧਰ ਕੈਂਟ ਸਥਿਤ ਪੀ.ਡਬਲਯੂ.ਡੀ. ਦੇ ਗੈਸਟ ਹਾਊਸ ‘ਚ ਡਿਟੇਨ ਕਰ ਕੇ ਰੱਖੇ ਗਏ ਹਨ।