ਬਰਨਾਲਾ, 26 ਅਕਤੂਬਰ (ਨਿਰਮਲ ਸਿੰਘ ਪੰਡੋਰੀ ) : ਇਲਾਕੇ ਦੀ ਉੱਘੀ ਵਿੱਦਿਅਕ ਸੰਸਥਾ ਗੁਰਪ੍ਰੀਤ ਹੋਲੀਹਾਰਟ ਪਬਲਿਕ ਸਕੂਲ, ਮਹਿਲ ਕਲਾਂ ਵਿੱਚ ਸਲਾਨਾ ‘ ਇਨਵੈਸਚਰ ਸੈਰੇਮਨੀ‘ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਯੋਗ ਵਿਦਿਆਰਥੀਆਂ ਨੂੰ ਉਹਨਾਂ ਦੀ ਯੋਗਤਾ ਦੇ ਅਧਾਰ ’ਤੇ ਮੁੱਖੀ, ਕਪਤਾਨ ਅਤੇ ਸਹਿ-ਕਪਤਾਨ ਦੇ ਤੌਰ ’ਤੇ ਨਿਯੁਕਤ ਕੀਤਾ ਗਿਆ। ਇਸ ਸਮਾਰੋਹ ਵਿੱਚ ਸ੍ਰੀ ਸੁਭਮ ਅਗਰਵਾਲ ਆਈਪੀਐਸ , ਏ.ਐਸ.ਪੀ. ਮਹਿਲ ਕਲਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਪਿ੍ਰੰਸੀਪਲ ਨਵਜੋਤ ਕੌਰ ਟੱਕਰ ਨੇ ਕਿਹਾ ਕਿ ਸਕੂਲ ਵਿੱਚ ‘ਇਨਵੈਸਚਰ ਸੈਰੇਮਨੀ‘ ਸਿਰਫ ਖ਼ਿਤਾਬ ਪ੍ਰਦਾਨ ਕਰਨ ਬਾਰੇ ਨਹੀਂ ਹੈ, ਸਗੋਂ ਹੁਨਰਮੰਦ ਅਤੇ ਕਾਬਿਲ ਵਿਦਿਆਰਥੀਆਂ ਨੂੰ ਜ਼ਿੰਮੇਵਾਰੀਆਂ ਦੇਣ ਬਾਰੇ ਹੈ। ਇਸ ਮੌਕੇ ਵਿਦਿਅਰਥੀ ਅਰਜੁਨ ਸ਼ਰਮਾ ਨੂੰ ਹੈੱਡ ਬੁਆਏ ਅਤੇ ਹਰਨੀਤ ਕੌਰ ਨੂੰ ਹੈੱਡ ਗਰਲ ਚੁਣਿਆ ਗਿਆ । ਮੁੱਖ ਮਹਿਮਾਨ ਸ਼੍ਰੀ ਸੁਭਮ ਅਗਰਵਾਲ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਹਰ ਕੋਸ਼ਿਸ਼ ਲਈ ਇਮਾਨਦਾਰੀ ਨਾਲ ਯਤਨ ਕਰਨ ਅਤੇ ਅੱਗੇ ਵਧਣ ਦੀ ਪ੍ਰੇਰਣਾ ਦਿੰਦੇ ਹੋਏ ਨਿਰੰਤਰਤਾ ਦਾ ਮਹੱਤਵ ਸਮਝਾਇਆ । ਇਸ ਮੌਕੇ ਇਲਾਕੇ ਦੇ ਪਤਵੰਤੇ ਸੱਜਣ ਮੌਜੂਦ ਸਨ । ਜਿਨਾਂ ਨੂੰ ਸਕੂਲ ਦੀ ਮੈਨੇਜਮੈਂਟ ਵਲੋਂ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਦੇ ਐਮਡੀ ਸ਼੍ਰੀ ਸੁਸ਼ੀਲ ਕੁਮਾਰ ਗੋਇਲ , ਡਾਇਰੈਕਟਰ ਰਾਕੇਸ ਬਾਂਸਲ ਨੇ ਨਵੀਂ ਚੁਣੀ ਵਿਦਿਆਰਥੀਆਂ ਪ੍ਰੀਸ਼ਦ ਨੂੰ ਵਧਾਈ ਦਿੰਦੇ ਹੋਏ ਇਮਾਨਦਾਰੀ ਅਤੇ ਸਮਰਪਣ ਦਾ ਪ੍ਰਦਰਸ਼ਨ ਕਰਨ ਦੀ ਪ੍ਰੇਰਣਾ ਦਿੱਤੀ।