ਚੰਡੀਗੜ : ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਖ਼ਿਲਾਫ਼ ਅਦਾਲਤ ਨੇ ਗ਼ੈਰ ਜ਼ਮਾਨਤੀ ਵਰੰਟ ਜਾਰੀ ਕਰਕੇ 1 ਦਸੰਬਰ ਤੱਕ ਪੇਸ਼ ਕਰਨ ਦੇ ਹੁਕਮ ਵੀ ਦਿੱਤੇ ਹਨ। ਸਿਮਰਜੀਤ ਸਿੰਘ ਬੈਂਸ ਉੱਪਰ ਇੱਕ ਔਰਤ ਨੇ ਬਲਾਤਕਾਰ ਦਾ ਦੋਸ਼ ਲਗਾਉਦੇ ਹੋਏ ਕਿਹਾ ਸੀ ਕਿ ਉਹ ਜਦ ਬੈਂਸ ਨੂੰ ਕਿਸੇ ਕੰਮ ਦੇ ਮਾਮਲੇ ’ਚ ਕਈ ਵਾਰ ਮਿਲੀ ਸੀ ਤਾਂ ਬੈਂਸ ਨੇ ਆਪਣੇ ਦਫ਼ਤਰ ਦੇ ਇੱਕ ਕਮਰੇ ਵਿੱਚ ਉਸ ਨਾਲ ਬਲਾਤਕਾਰ ਕੀਤਾ ਸੀ। ਉਕਤ ਔਰਤ ਨੇ ਬੈਂਸ ਦੇ ਖ਼ਿਲਾਫ਼ ਪੁਲਿਸ ਕਾਰਵਾਈ ਕਰਵਾਉਣ ਲਈ ਬਹੁਤ ਸੰਘਰਸ਼ ਕੀਤਾ ਸੀ। ਅਦਾਲਤ ਵੱਲੋਂ ਗ਼ੈਰ ਜ਼ਮਾਨਤੀ ਵਰੰਟ ਜਾਰੀ ਹੋਣ ਤੋਂ ਬਾਅਦ ਬੈਂਸ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ।