ਚੰਡੀਗੜ – ਨਗਰ ਨਿਗਮ ਚੰਡੀਗੜ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਅਨੁਸਾਰ ਨਗਰ ਨਿਗਮ ਚੰਡੀਗੜ ਲਈ 24 ਦਸੰਬਰ ਨੂੰ ਵੋਟਾਂ ਪੈਣਗੀਆਂ। 27 ਨਵੰਬਰ ਤੋਂ 4 ਦਸੰਬਰ ਤੱਕ ਨਾਮਜਦਗੀ ਪੱਤਰ ਭਰੇ ਜਾਣਗੇ, 2 ਦਸੰਬਰ ਨਾਮਜਦਗੀ ਪੱਤਰ ਵਾਪਸ ਲਏ ਜਾ ਸਕਦੇ ਹਨ। 27 ਦਸੰਬਰ ਨੂੰ ਹੀ ਵੋਟਾਂ ਦੀ ਗਿਣਤ ਹੋਵੇਗੀ। ਚੋਣਾਂ ਦੇ ਐਲਾਨ ਤੋਂ ਤੁਰੰਤ ਬਾਅਦ ਚੰਡੀਗੜ ’ਚ ਚੋਣ ਜਾਬਤਾ ਲਾਗੂ ਹੋ ਚੁੱਕਾ ਹੈ। ਚੋਣ ਕਮਿਸ਼ਨ ਅਨੁਸਾਰ ਉਮੀਦਵਾਰ 5 ਲੱਖ ਰੁਪਏ ਤੱਕ ਖਰਚ ਕਰ ਸਕਦੇ ਹਨ। ਇਸ ਵਾਰ ਚੋਣ ਕਮਿਸ਼ਨ ਨੇ ਇੱਕ ਵਿਸ਼ੇਸ਼ ਐਪ ਤਿਆਰ ਕੀਤੀ ਹੈ, ਜਿਸ ਤੋਂ ਵੋਟਰ ਚੋਣਾ ਸਬੰਧੀ ਕਿਸੇ ਵੀ ਤਰਾਂ ਦੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਆਮ ਆਦਮੀ ਪਾਰਟੀ ਚੰਡੀਗੜ ਨਗਰ ਨਿਗਮ ਦੀਆਂ ਚੋਣਾਂ ਲੜੇਗੀ। ਨਗਰ ਨਿਗਮ ਚੰਡੀਗੜ ਦੀਆਂ ਚੋਣਾਂ ਦਾ ਅਸਰ ਪੰਜਾਬ ਦੀ ਰਾਜਨੀਤੀ ’ਤੇ ਵੀ ਪੈਣਾ ਸੁਭਾਵਿਕ ਹੈ।