ਚੰਡੀਗੜ : ਆਮ ਆਦਮੀ ਪਾਰਟੀ ਦੇ ਰਾਏਕੋਟ ਹਲਕੇ ਤੋਂ ਬਾਗੀ ਵਿਧਾਇਕ ਜਗਤਾਰ ਸਿੰਘ ਹਿੱਸੋਵਾਲ ਕਾਂਗਰਸ ਦੀ ਬਾਘਾਪੁਰਾਣਾ ਰੈਲੀ ’ਚ ਰਸਮੀ ਤੌਰ ’ਤੇ ਕਾਂਗਰਸ ’ਚ ਸ਼ਾਮਲ ਹੋ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕਾਰਜਵਿਧੀ ਤੋਂ ਪ੍ਰਭਾਵਿਤ ਹੋ ਕੇ ਜਗਤਾਰ ਸਿੰਘ ਹਿੱਸੋਵਾਲ ਨੇ ਆਮ ਆਦਮੀ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਸੀ ਅਤੇ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਖੁੱਲੇਆਮ ਮੁੱਖ ਮੰਤਰੀ ਚੰਨੀ ਨੂੰ ਅਸਲ ਆਮ ਆਦਮੀ ਕਿਹਾ ਸੀ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਨੇ ਹਿੱਸੋਵਾਲ ਨੂੰ ਮਨਾਉਣ ਦੇ ਬਹੁਤ ਯਤਨ ਕੀਤੇ ਸਨ ਪ੍ਰੰਤੂ ਕਾਮਯਾਬ ਨਹੀਂ ਹੋਏ । ਆਖਿਰ ! ਹਿੱਸੋਵਾਲ ਨੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਹਾਜ਼ਰੀ ’ਚ ਕਾਂਗਰਸ ਪੰਜਾ ਫੜ ਲਿਆ।