ਅੰਮਿ੍ਤਸਰ, 28 ਨਵੰਬਰ (ਜੀ98ਨਿਊਜ਼) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਪੰਥ ਦੀਆਂ ਤਿੰਨ ਅਹਿਮ ਸਖ਼ਸ਼ੀਅਤਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਸੁਸ਼ੋਭਿਤ ਕੀਤੀਆਂ ਗਈਆਂ । ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦ ਭਾਈ ਈਸ਼ਰ ਸਿੰਘ ਧਾਰੋਵਾਲੀ, ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਸੰਤ ਦਲਬਾਰ ਸਿੰਘ ਛੀਨੀਵਾਲ ਅਤੇ ਸੰਤ ਜਸਵੀਰ ਸਿੰਘ ਖਾਲਸਾ ਦੀਆਂ ਤਸਵੀਰਾਂ ਹਟਾਉਣ ਦੀ ਰਸਮ ਅਦਾ ਕਰਦੇ ਹੋਏ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਇਨਾਂ ਤਿੰਨਾਂ ਸਖ਼ਸੀਅਤਾਂ ਨੇ ਸਿੱਖ ਪੰਥ ਲਈ ਮਹਾਨ ਕੁਰਬਾਨੀਆਂ ਅਤੇ ਸਿੱਖੀ ਦੇ ਪ੍ਰਚਾਰ ਲਈ ਸੇਵਾਵਾਂ ਦਿੱਤੀਆਂ ਹਨ। ਸੰਤ ਦਲਬਾਰ ਸਿੰਘ, ਸੰਤ ਜਸਵੀਰ ਸਿੰਘ ਬਰਨਾਲਾ ਜ਼ਿਲੇ ’ਚ ਸ਼੍ਰੋਮਣੀ ਕਮੇਟੀ ਹਲਕਾ ਚੰਨਣਵਾਲ ਤੋਂ ਸ਼ੋ੍ਰਮਣੀ ਕਮੇਟੀ ਮੈਂਬਰ ਸਨ। ਸੰਤ ਦਲਬਾਰ ਸਿੰਘ ਨੇ ਆਪਣੇ ਅਖ਼ੀਰਲੇ ਸਮੇਂ ਤੱਕ ਸਿੱਖੀ ਦੇ ਪ੍ਰਚਾਰ ਲਈ ਖਾਸ ਕਰਕੇ ਅਮਿ੍ਤਪਾਨ ਕਰਵਾਉਣ ਦੀ ਮੁਹਿੰਮ ਤਹਿਤ ਸੇਵਾ ਕੀਤੀ। ਇਸ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਸੰਤ ਬਲਵੀਰ ਸਿੰਘ ਘੁੰਨਸ, ਬਲਦੇਵ ਸਿੰਘ ਚੂੰਘਾ, ਬੀਬੀ ਅਜੈਬ ਕੌਰ,ਜਰਨੈਲ ਸਿੰਘ ਭੋਤਨਾ, ਰਾਜਿੰਦਰ ਸਿੰਘ ਛੀਨੀਵਾਲ, ਪਿ੍ਤਪਾਲ ਸਿੰਘ ਛੀਨੀਵਾਲ,ਗੁਰਮੇਲ ਸਿੰਘ ਛੀਨੀਵਾਲ, ਗੁਰਸੇਵਕ ਸਿੰਘ ਗਾਗੇਵਾਲ ਆਦਿ ਵੀ ਹਾਜ਼ਰ ਸਨ।।