ਕੈਪਟਨ ਸਰਕਾਰ ਹਰ ਮੁਹਾਜ਼ ’ਤੇ ਫੇਲ ਸਾਬਿਤ ਹੋਈ :- ਮੀਮਸਾ
ਬਰਨਾਲਾ, 03 ਜੁਲਾਈ (ਨਿਰਮਲ ਸਿੰਘ ਪੰਡੋਰੀ) : ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ’ਚ ਅਸਫਲ ਰਹੀ ਹੈ। ਇਸ ਲਈ ਲੋਕ ਅਗਲੇ ਵਰੇ ਕਾਂਗਰਸ ਨੂੰ ਸੱਤਾ ਤੋਂ ਉਤਾਰਨ ਲਈ ਉਤਾਵਲੇ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਮੁੱਖ ਸਲਾਹਕਾਰ ਬੀਬੀ ਰਾਜਿੰਦਰ ਕੌਰ ਮੀਮਸਾ ਨੇ ਕੀਤਾ। ਉਨਾਂ ਕਿਹਾ ਕਿ ਸਾਢੇ ਚਾਰ ਸਾਲ ਲੰਘ ਗਏ ਪਰ ਕੈਪਟਨ ਸਰਕਾਰ ਨੇ ਆਪਣਾ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਸੂਬੇ ਦੇ ਸਾਰੇ ਵਿਭਾਗਾਂ ਦੇ ਮੁਲਾਜ਼ਮ ਹੜਤਾਲ ’ਤੇ ਹਨ ਤੇ ਲੋਕ ਸਰਕਾਰੀ ਦਫ਼ਤਰਾਂ ਦੇ ਗੇੜੇ ਮਾਰ ਕੇ ਪ੍ਰੇਸ਼ਾਨ ਹੋ ਰਹੇ ਹਨ ਪਰ ਸਰਕਾਰ ਆਪਣੇ ਮੁਲਾਜ਼ਮਾਂ ਦੀ ਗੱਲ ਨਹੀਂ ਸੁਣ ਰਹੀ ਸਗੋਂ ਮੰਗਾਂ ਲਈ ਸੰਘਰਸ਼ ਕਰ ਰਹੇ ਮੁਲਾਜ਼ਮਾਂ ਅਤੇ ਬੇਰੁਜਗਾਰਾਂ ਨੂੰ ਡਾਂਗਾਂ ਨਾਲ ਕੁੱਟਿਆ ਜਾ ਰਿਹਾ ਹੈ। ਉਨਾਂ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਸੱਤਾ ਵਿੱਚ ਹੁੰਦੇ ਹੋਏ ਹਮੇਸ਼ਾ ਲੋਕਾਂ ਦੀ ਗੱਲ ਕੀਤੀ ਹੈ ਜਿਸ ਕਰਕੇ ਲੋਕ ਅਗਲੀਆਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਬਸਪਾ ਗੱਠਜੋੜ ਦੀ ਸਰਕਾਰ ਹੀ ਬਣਾਉਣਗੇ।