ਬਰਨਾਲਾ,03 ਜੁਲਾਈ (ਮੰਗਲ ਸਿੰਘ ) : ਪੰਜਾਬ ਸਰਕਾਰ ਵੱਲੋਂ ਸਫ਼ਾਈ ਸੇਵਕ ਯੂਨੀਅਨ ਦੀਆਂ ਮੰਗਾਂ ਮੰਨਣ ਤੋਂ ਬਾਅਦ ਸਫ਼ਾਈ ਕਾਮਿਆਂ ਨੇ ਸ਼ਹਿਰਾਂ ਵਿੱਚ ਸਫ਼ਾਈ ਦਾ ਕੰਮ ਸ਼ੁਰੂੁ ਕਰ ਦਿੱਤਾ ਹੈ। ਬਰਨਾਲਾ ਸ਼ਹਿਰ ਵਿੱਚੋਂ ਸਫ਼ਾਈ ਕਰਮਚਾਰੀ ਯੂਨੀਅਨ ਨੇ ਪੰਜਾਬ ਸਰਕਾਰ ਦਾ ਫ਼ੈਸਲਾ ਆਉਣ ਤੋਂ ਬਾਅਦ ਹੀ ਕੂੜੇ ਦੇ ਢੇਰ ਚੁੱਕਣ ਦਾ ਕੰਮ ਸ਼ੁਰੂ ਕਰ ਦਿੱਤਾ ਸੀ ਇਸ ਸੰਬੰਧੀ ਗੱਲਬਾਤ ਕਰਦੇ ਹੋਏ ਯੂਨੀਅਨ ਦੇ ਪ੍ਰਧਾਨ ਗੁਲਸ਼ਨ ਕੁਮਾਰ ਨੇ ਕਿਹਾ ਕਿ ਸਫ਼ਾਈ ਕਰਮਚਾਰੀ ਪੂੁਰੀ ਤਨਦੇਹੀ ਨਾਲ ਵਾਪਿਸ ਕੰਮ ’ਤੇ ਜੁੱਟ ਗਏ ਹਨ। ਕੁਝ ਦਿਨਾਂ ਤੱਕ ਹੀ ਸ਼ਹਿਰ ਨੂੰ ਪਹਿਲਾਂ ਵਾਂਗ ਸੁੰਦਰ ਬਣਾ ਦਿੱਤਾ ਜਾਵੇਗਾ। ਉਨਾਂ ਸਰਕਾਰ ਨੂੰ ਅਪੀਲ ਕੀਤੀ ਕਿ ਮੰਨੀਆਂ ਗਈਆਂ ਮੰਗਾਂ ਨੂੰ ਅਮਲੀ ਰੂਪ ਦੇਣ ਲਈ ਜਲਦੀ ਕਾਰਵਾਈ ਪੂਰੀ ਕਰਨੀ ਚਾਹੀਦੀ ਹੈ ਤਾਂ ਜੋ ਦੁਬਾਰਾ ਕੋਈ ਹੜਤਾਲ ਵਰਗੀ ਨੌਬਤ ਨਾ ਆਵੇ ।