ਚੰਡੀਗੜ, 05 ਜੁਲਾਈ (ਜੀ98 ਨਿਊਜ਼) : ਪੰਜਾਬ ਪੁਲਿਸ ਨੇ ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਇੱਕ ਵੱਡੀ ਸਫ਼ਲਤਾ ਵਜੋਂ ਦੱਖਣੀ ਦਿੱਲੀ ਵਿੱਚ ਛਾਪਾ ਮਾਰ ਕੇ 4 ਅਫਗਾਨੀ ਨਾਗਰਿਕਾਂ ਨੂੰ ਲੱਗਭਗ 17 ਕਿੱਲੋਂ ਹੈਰੋਇਨ ਸਮੇਤ ਗਿ੍ਰਫਤਾਰ ਕੀਤਾ ਹੈ। ਇਸ ਤੋਂ ਇਲਾਵਾ ਕਈ ਕਿਸਮ ਦੇ ਕੈਮੀਕਲ ਅਤੇ ਹੋਰ ਉਪਕਰਨ ਵੀ ਬਰਾਮਦ ਕੀਤੇ ਹਨ। ਪੰਜਾਬ ਦੇ ਡੀਜੀਪੀ ਸ੍ਰੀ ਦਿਨਕਰ ਗੁਪਤਾ ਨੇ ਪੰਜਾਬ ਪੁਲਿਸ ਦੀ ਪਿੱਠ ਥਾਪੜਦੇ ਹੋਏ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਨੂੰ ਜਾਰੀ ਰੱਖਣ ਸੰਬੰਧੀ ਉਤਸ਼ਾਹਿਤ ਕੀਤਾ।