ਬਰਨਾਲਾ, 07 ਜੁਲਾਈ (ਨਿਰਮਲ ਸਿੰਘ ਪੰਡੋਰੀ) : ਜੇਕਰ ਮੌਸਮ ਵਿਭਾਗ ਦੀ ਭਵਿੱਖਬਾਣੀ ਸੱਚ ਸਾਬਿਤ ਹੋਈ ਤਾਂ ਆਉਣ ਵਾਲੇ ਦਿਨਾਂ ਦੌਰਾਨ ਪੰਜਾਬ ਨੂੰ ਅੱਤ ਦੀ ਗਰਮੀ ਤੋਂ ਰਾਹਤ ਮਿਲ ਸਕਦੀ ਹੈ । ਮੌਸਮ ਵਿਭਾਗ ਦੀ ਰਿਪੋਰਟ ਅਨੁਸਾਰ 8 ਤੋਂ 10 ਜੁਲਾਈ ਤੱਕ ਪੰਜਾਬ ’ਚ ਬਹੁਤੀਆਂ ਥਾਵਾਂ ’ਤੇ ਬਾਰਸ਼ ਹੋਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਇਸ ਵਾਰ ਮੌਨਸੂਨ ਦੀ ਆਮਦ ਵਿੱਚ ਦੇਰੀ ਹੋਈ ਹੈ ਜਿਸ ਕਾਰਨ ਪੰਜਾਬ , ਹਰਿਆਣਾ ਅਤੇ ਚੰਡੀਗੜ ਦੇ ਇਲਾਕੇ ਤਪਸ਼ ਦੀ ਮਾਰ ਹੇਠ ਹਨ। ਬਾਰਸ਼ ਨਾ ਹੋਣ ਕਾਰਨ ਪੰਜਾਬ ’ਚ ਬਿਜਲੀ ਸੰਕਟ ਵੀ ਵਧਿਆ ਹੈ।
Good & remarkable reporting by Mr. Pandori