ਚੰਡੀਗੜ, 07 ਜੁਲਾਈ (ਜੀ98 ਨਿਊਜ਼) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਤਰਨਤਾਰਨ ਜ਼ਿਲੇ ਦੇ ਨੌਜਵਾਨ ਆਦੇਸ਼ ਪ੍ਰਕਾਸ਼ ਸਿੰਘ ਪੰਨੂ ਨੂੰ ਭਾਰਤੀ ਹਵਾਈ ਫੌਜ ਵਿੱਚ ਫਲਾਇੰਗ ਅਫ਼ਸਰ ਬਣਨ ’ਤੇ ਮੁਬਾਰਕਬਾਦ ਅਤੇ ਸੁਭ ਕਾਮਨਾਵਾਂ ਦਿੱਤੀਆਂ । ਕੈਪਟਨ ਅਮਰਿੰਦਰ ਸਿੰਘ ਨੇ ਆਦੇਸ਼ ਲਈ ਦਿੱਤੇ ਸੰਦੇਸ਼ ਵਿੱਚ ਕਿਹਾ ਕਿ ਆਦੇਸ਼ ਪ੍ਰਕਾਸ਼ ਸਿੰਘ ਪੰਨੂ ਸਾਰੇ ਨੌਜਵਾਨਾਂ ਲਈ ਪ੍ਰੇਰਨਾਸ੍ਰੋਤ ਹੈ। ਦੱਸਣਯੋਗ ਹੈ ਕਿ ਆਦੇਸ਼ ਨੇ ਐਨਡੀਏ ਸਿਖਲਾਈ ਅਕੈਡਮੀ ਨਿਸ਼ਾਨ-ਏ -ਸਿੱਖੀ ਵਿੱਚ ਸਖ਼ਤ ਟਰੇਨਿੰਗ ਕਰਕੇ ਇਹ ਮੁਕਾਮ ਹਾਸਲ ਕੀਤਾ ਹੈ।