ਚੰਡੀਗੜ, 08 ਜੁਲਾਈ (ਜੀ98 ਨਿਊਜ਼) : ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਬਲਾਤਕਾਰ ਦੇ ਮਾਮਲੇ ’ਚ ਕਾਨੂੰਨੀ ਅੜਿੱਕੇ ਵਿੱਚ ਫਸ ਗਏ ਹਨ। ਦੱਸਣਯੋਗ ਹੈ ਕਿ ਸਾਢੇ ਕੁ ਚਾਰ ਮਹੀਨੇ ਪਹਿਲਾਂ ਲੁਧਿਆਣਾ ਦੀ ਇੱਕ ਔਰਤ ਨੇ ਬੈਂਸ ’ਤੇ ਬਲਾਤਕਾਰ ਦੇ ਦੋਸ਼ ਲਗਾਏ ਸਨ ਪਰ ਲੁਧਿਆਣਾ ਪੁਲਿਸ ਨੇ ਔਰਤ ਦੀ ਕੋਈ ਗੱਲ ਨਹੀਂ ਸੁਣੀ ਜਿਸ ਤੋਂ ਬਾਅਦ ਪੀੜਤ ਔਰਤ ਨੇ ਅਦਾਲਤ ਦਾ ਬੂਹਾ ਖੜਕਾਇਆ ਤੇ ਅਦਾਲਤ ਨੇ ਪੁਲਿਸ ਕਮਿਸ਼ਨਰ ਲੁਧਿਆਣਾ ਨੂੰ ਬੈਂਸ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰਕੇ 15 ਜੁਲਾਈ ਤੱਕ ਅਦਾਲਤ’ਚ ਰਿਪੋਰਟ ਕਰਨ ਦੇ ਹੁਕਮ ਦਿੱਤੇ ਹਨ। ਪੀੜਤ ਔਰਤ ਵੱਲੋਂ ਸੀਨੀਅਰ ਅਕਾਲੀ ਆਗੂ ਹਰੀਸ਼ ਰਾਏ ਢਾਂਡਾ ਨੇ ਅਦਾਲਤ ’ਚ ਬੈਂਸ ਦੇ ਖ਼ਿਲਾਫ਼ ਕੇਸ ਦੀ ਪੈਰਵਾਈ ਕੀਤੀ ।