ਚੰਡੀਗੜ,13 ਜੁਲਾਈ (ਜੀ98 ਨਿਊਜ਼) : ਪੰਜਾਬ ਸਰਕਾਰ ਨੇ ਗੰਨਾ ਕਾਸ਼ਤਕਾਰਾਂ ਦੀ ਬਕਾਇਆ ਰਾਸ਼ੀ ਵਿੱਚੋਂ 45 ਕਰੋੜ ਦੀ ਰਕਮ ਗੰਨਾ ਕਾਸ਼ਤਕਾਰਾਂ ਨੂੰ ਜਾਰੀ ਕਰ ਦਿੱਤੀ ਹੈ । ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਨੁਸਾਰ ਇਹ ਰਾਸ਼ੀ ਤੁਰੰਤ ਗੰਨਾ ਕਾਸ਼ਤਕਾਰਾਂ ਦੇ ਖ਼ਾਤਿਆਂ ਵਿੱਚ ਤਬਦੀਲ ਕਰ ਦਿੱਤੀ ਜਾਵੇਗੀ । ਉਨਾਂ ਕਿਹਾ ਕਿ ਕੇਂਦਰ ਸਰਕਾਰ ਨੇ ਸਹਿਕਾਰੀ ਖੰਡ ਮਿੱਲਾਂ ਦੀ ਸਾਲ 2019 -20 ਦੀ ਬਰਾਮਦ ਸਬਸਿਡੀ ਅਤੇ ਬਫਰ ਸਟਾਕ ਸਬਸਿਡੀ ਦੀ ਲੱਗਭੱਗ 11.57 ਕਰੋੜ ਦੀ ਰਾਸ਼ੀ ਜਾਰੀ ਨਹੀਂ ਕੀਤੀ ਫਿਰ ਵੀ ਪੰਜਾਬ ਸਰਕਾਰ ਨੇ 45 ਕਰੋੜ ਦੀ ਰਾਸ਼ੀ ਆਪਣੇ ਪੱਧਰ ’ਤੇ ਜਾਰੀ ਕੀਤੀ ਹੈ। ਉਨਾਂ ਦੱਸਿਆ ਕਿ ਗੰਨਾ ਕਾਸ਼ਤਕਾਰਾਂ ਨੂੰ ਗੰਨੇ ਦੀ ਵੱਧ ਝਾੜ ਵਾਲੀਆਂ ਕਿਸਮਾ ਦੇ ਕਰੀਬ 16 ਲੱਖ ਪੌਦਿਆਂ ਦੀ ਪਨੀਰੀ ਤਿਆਰ ਕਰਕੇ ਦਿੱਤੀ ਗਈ ਜਿਸ ਨਾਲ ਗੰਨੇ ਦੇ ਪ੍ਰਤੀ ਏਕੜ ਝਾੜ ਵਿੱਚ ਅਤੇ ਕਿਸਾਨਾਂ ਦੀ ਪ੍ਰਤੀ ਏਕੜ ਆਮਦਨ ਵਿੱਚ ਵੀ ਵਾਧਾ ਹੋਵੇਗਾ।