ਬਰਨਾਲਾ, 17 ਜੁਲਾਈ (ਜੀ98 ਨਿਊਜ਼) : ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਖ਼ਿਲਾਫ਼ ਬਲਾਤਕਾਰ ਦਾ ਮਾਮਲਾ ਦਰਜ ਹੋਣ ਤੋਂ ਬਾਅਦ ਇੱਕ ਹੋਰ ਔਰਤ ਵੀ ਪੁਲਿਸ ਕਮਿਸ਼ਨਰ ਲੁਧਿਆਣਾ ਦੇ ਦਫ਼ਤਰ ਦੇ ਬਾਹਰ ਬੈਂਸ ਦੇ ਖ਼ਿਲਾਫ਼ ਬਲਾਤਕਾਰ ਦਾ ਕੇਸ ਦਰਜ ਕਰਵਾਉਣ ਲਈ ਭੁੱਖ ਹੜਤਾਲ ’ਤੇ ਬੈਠ ਗਈ। ਪੀੜਤ ਔਰਤ ਨੇ ਬੈਂਸ ਖ਼ਿਲਾਫ਼ ਅਦਾਲਤ ਜਾਣ ਦੀ ਗੱਲ ਵੀ ਕਹੀ ਹੈ। ਦੂਜੇ ਪਾਸੇ ਬੈਂਸ ਦੇ ਸਮਰਥਕਾਂ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦੇ ਮੱਦੇਨਜਰ ਬੈਂਸ ਖ਼ਿਲਾਫ਼ ਸਾਜਿਸਾਂ ਰਚੀਆਂ ਜਾ ਰਹੀਆਂ ਹਨ।