ਚੰਡੀਗੜ੍ਹ 19 ਜੁਲਾਈ (ਜ਼ੀ98 ਨਿਊਜ਼) ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਖ਼ਿਲਾਫ਼ ਸੋਸ਼ਲ ਮੀਡੀਆ ‘ਤੇ ਗਲਤ ਟਿੱਪਣੀਆਂ ਕਰਨ ਵਾਲੇ ਨਿਸਾਨ ਗਿੱਲ ਨੂੰ ਜੇਲ੍ਹ ਦੀ ਹਵਾ ਖਾਣੀ ਪਵੇਗੀ। ਕਮਿਸ਼ਨ ਦੇ ਬੁਲਾਰੇ ਅਨੁਸਾਰ ਉਕਤ ਵਿਅਕਤੀ ਪਿਛਲੇ ਦਿਨਾਂ ਤੋਂ ਚੇਅਰਪਰਸਨ ਦੇ ਖ਼ਿਲਾਫ਼ ਸੋਸ਼ਲ ਮੀਡੀਆ ‘ਤੇ ਗਲਤ ਭਾਸ਼ਾ ਦੀ ਵਰਤੋਂ ਕਰ ਰਿਹਾ ਸੀ, ਜਿਸ ਦੇ ਖ਼ਿਲਾਫ਼ ਅੰਮ੍ਰਿਤਸਰ ਦੇ ਸਿਵਲ ਲਾਈਨਜ਼ ਥਾਣੇ ਵਿੱਚ ਆਈਟੀ ਐਕਟ ਦੀਆਂ ਗ਼ੈਰ ਜ਼ਮਾਨਤੀ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਵਾਇਆ ਗਿਆ ਹੈ।